ਮੁੱਖ ਮੰਤਰੀ ਨੇ ਦੋਵਾਂ ਲੋਕ ਸਭਾ ਸੀਟਾਂ ਨੂੰ ਬਣਾਇਆ ਵੱਕਾਰ ਦਾ ਸਵਾਲ; ਪਾਰਟੀ ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਕੀਤੀ ਮੀਟਿੰਗ
ਜਲੰਧਰ/ਬਿਊਰੋ ਨਿਊਜ਼ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਅਤੇ ਸੰਗਰੂਰ ਦੀਆਂ ਲੋਕ ਸਭਾ ਸੀਟਾਂ ਨੂੰ ਆਪਣੇ ਵਕਾਰ ਦਾ ਸਵਾਲ ਬਣਾ ਲਿਆ ਹੈ। ਉਨ੍ਹਾਂ ਜਲੰਧਰ ਲੋਕ ਸਭਾ ਹਲਕੇ ਵਿੱਚ ਆਉਂਦੇ ਵਿਧਾਇਕਾਂ ਅਤੇ ਪਾਰਟੀ ਦੇ ਹੋਰ ਅਹੁਦੇਦਾਰਾਂ ਨਾਲ ਗੱਲਬਾਤ ਕਰਦਿਆ ਕਿਹਾ ਕਿ ਪਹਿਲਾਂ ਸੰਗਰੂਰ ਲੋਕ ਸਭਾ ਹਲਕਾ ਆਮ ਆਦਮੀ ਪਾਰਟੀ ਦਾ ਗੜ੍ਹ ਹੁੰਦਾ ਸੀ ਪਰ ਹੁਣ ਜਲੰਧਰ ਵੀ ਸੰਗਰੂਰ ਸੀਟ ਵਾਂਗ ਹੀ ਬਣ ਗਿਆ ਹੈ। ਹੁਣ ਦੋਵੇਂ ਸੀਟਾਂ ਸਾਡੇ ਲਈ ਬਹੁਤ ਮਹੱਤਵਪੂਰਨ ਹਨ। ਇਨ੍ਹਾਂ ਦੋਵਾਂ ‘ਤੇ ਸਾਡਾ ਖ਼ਾਸ ਧਿਆਨ ਹੈ ਅਤੇ ਇਨ੍ਹਾਂ ਸੀਟਾਂ ਨੂੰ ਕਿਸੇ ਵੀ ਕੀਮਤ ‘ਤੇ ਜਿੱਤਣਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਪਹਿਲੀ ਤਰਜੀਹ ਜਲੰਧਰ ਸੀਟ ਹੈ ਜਿਸ ਨੂੰ ਕਿਸੇ ਵੀ ਕੀਮਤ ‘ਤੇ ਜਿੱਤਣਾ ਹੈ। ਇਸ ਲਈ ਸਮੂਹਿਕ ਕੋਸ਼ਿਸ਼ਾਂ ਬਹੁਤ ਜ਼ਰੂਰੀ ਹਨ।
ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਆਪਣੀ ਜਿੱਤੀ ਹੋਈ ਸੀਟ ਨੂੰ ਕਿਸੇ ਵੀ ਕੀਮਤ ‘ਤੇ ਵਾਪਸ ਜਿੱਤਣਾ ਚਾਹੁੰਦੀ ਹੈ। ਮੁੱਖ ਮੰਤਰੀ ਨੇ ਜਲੰਧਰ ਵਿੱਚ ਪਾਰਟੀ ਵਿਧਾਇਕਾਂ ਅਤੇ ਅਹੁਦੇਦਾਰਾਂ ਨਾਲ ਮੀਟਿੰਗ ਦੌਰਾਨ ਚੋਣ ਰਣਨੀਤੀ ‘ਤੇ ਚਰਚਾ ਕੀਤੀ। ਭਗਵੰਤ ਮਾਨ ਨੇ ਪਾਰਟੀ ਵਿਧਾਇਕਾਂ, ਆਗੂਆਂ ਅਤੇ ਅਹੁਦੇਦਾਰਾਂ ਨੂੰ ਕਿਹਾ ਕਿ ਉਹ ‘ਆਪ’ ਸਰਕਾਰ ਦੇ ਦੋ ਸਾਲਾਂ ਦੇ ਲੋਕ ਪੱਖੀ ਕੰਮਾਂ ਅਤੇ ਫੈਸਲਿਆਂ ਬਾਰੇ ਲੋਕਾਂ ਨੂੰ ਦੱਸਣ ਅਤੇ ਉਨ੍ਹਾਂ ਦਾ ਪ੍ਰਚਾਰ ਕਰਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਨੇ ਸਿਰਫ਼ ਦੋ ਸਾਲਾਂ ਵਿੱਚ ਏਨਾ ਕੰਮ ਕੀਤਾ ਹੈ ਜੋ ਪਿਛਲੀਆਂ ਸਰਕਾਰਾਂ ਨੇ ਸੱਤਰ ਸਾਲਾਂ ਵਿੱਚ ਨਹੀਂ ਕੀਤਾ।
‘ਆਪ’ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਪਾਰਟੀ ਛੱਡਣ ‘ਤੇ ਭਗਵੰਤ ਮਾਨ ਨੇ ਕਿਹਾ ਕਿ ਪਾਰਟੀ ਵਰਕਰਾਂ ਨੂੰ ਉਨ੍ਹਾਂ ਵੱਲ ਧਿਆਨ ਦੇਣ ਦੀ ਕੋਈ ਲੋੜ ਨਹੀਂ ਹੈ। ਰਿੰਕੂ ਤੇ ਅੰਗੁਰਾਲ ਨੇ ਪਾਰਟੀ ਨੂੰ ਧੋਖਾ ਦਿੱਤਾ ਹੈ ਅਤੇ ਇਸ ਦਾ ਜਵਾਬ ਲੋਕ ਚੋਣਾਂ ਵਿਚ ‘ਆਪ’ ਨੂੰ ਵੋਟਾਂ ਪਾ ਕੇ ਦੇਣਗੇ। ਉਨ੍ਹਾਂ ਕਿਹਾ ਕਿ ਸੁਸ਼ੀਲ ਰਿੰਕੂ ਦਾ ਕੋਈ ਨਿੱਜੀ ਆਧਾਰ ਨਹੀਂ ਹੈ।
Check Also
ਐਸਜੀਪੀਸੀ ਪ੍ਰਧਾਨ ਨੇ ਦਿੱਲੀ ਦੇ ਮੈਟਰੋ ਸਟੇਸ਼ਨ ’ਤੇ ਸਿੱਖ ਵਿਅਕਤੀ ਨੂੰ ਕਿਰਪਾਨ ਪਾ ਕੇ ਜਾਣ ਤੋਂ ਰੋਕਣ ਦੀ ਕੀਤੀ ਸਖਤ ਨਿੰਦਾ
ਕਿਹਾ : ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਹੋ ਰਹੀ ਖਿਲਵਾੜ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …