Breaking News
Home / ਕੈਨੇਡਾ / Front / ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਮਨਾਉਣ ਲਈ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ

ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਤੋਂ ਬਾਅਦ 22 ਅਪ੍ਰੈਲ ਨੂੰ ਭਾਰਤ ਪਰਤੇਗਾ ਜਥਾ


ਅੰਮਿ੍ਰਤਸਰ/ਬਿਊਰੋ ਨਿਊਜ : ਸ੍ਰੀ ਪੰਜਾ ਸਾਹਿਬ ਹਸਨ ਅਬਦਾਲ ਵਿਖੇ ਖ਼ਾਲਸਾ ਸਾਜਨਾ ਦਿਵਸ ਵਿਸਾਖੀ ਮਨਾਉਣ ਲਈ ਅੱਜ ਸ਼੍ਰੋਮਣੀ ਕਮੇਟੀ ਵਲੋਂ ਮੁੱਖ ਦਫ਼ਤਰ ਤੋਂ ਜੈਕਾਰਿਆਂ ਦੀ ਗੂੰਜ ਵਿਚ ਸਿੱਖ ਸ਼ਰਧਾਲੂਆਂ ਦਾ ਜਥਾ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ। ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਕੁਲਵੰਤ ਸਿੰਘ ਮੰਨਣ ਕਰ ਰਹੇ ਹਨ ਜਦੋਂ ਕਿ ਅਮਰਜੀਤ ਸਿੰਘ ਭਲਾਈਪੁਰ ਤੇ ਰਵਿੰਦਰ ਸਿੰਘ ਖਾਲਸਾ ਜਥੇ ਦੇ ਡਿਪਟੀ ਲੀਡਰ ਹਨ। ਜਥੇ ਦੀ ਰਵਾਨਗੀ ਮੌਕੇ ਸਕੱਤਰ ਪ੍ਰਤਾਪ ਸਿੰਘ, ਬਲਵਿੰਦਰ ਸਿੰਘ ਕਾਹਲਵਾਂ, ਬਿਜੇ ਸਿੰਘ, ਗੁਰਿੰਦਰ ਸਿੰਘ ਮਥਰੇਵਾਲ, ਕੁਲਵਿੰਦਰ ਸਿੰਘ ਰਮਦਾਸ, ਜਸਵਿੰਦਰ ਸਿੰਘ ਜੱਸੀ ਅਤੇ ਹੋਰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀ ਮੌਜੂਦ ਸਨ। ਇਹ ਜੱਥਾ ਅਟਾਰੀ- ਵਾਹਗਾ ਸਰਹੱਦ ਰਸਤੇ ਰਾਹੀਂ ਪਾਕਿਸਤਾਨ ਜਾਵੇਗਾ ਅਤੇ ਵੱਖ ਵੱਖ ਗੁਰਧਾਮਾਂ ਦੇ ਦਰਸ਼ਨ ਕਰਨ ਉਪਰੰਤ 22 ਅਪ੍ਰੈਲ ਨੂੰ ਇਹ ਜਥਾ ਵਾਪਸ ਦੇਸ਼ ਪਰਤ ਆਵੇਗਾ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਤੋਂ ਇਲਾਵਾ ਹੋਰ ਵੱਖ ਵੱਖ ਸਿੱਖ ਜਥੇਬੰਦੀਆਂ ਵਲੋਂ ਵੀ ਵਿਸਾਖੀ ਮਨਾਉਣ ਲਈ ਅੱਜ ਜਥੇ ਪਾਕਿਸਤਾਨ ਭੇਜੇ ਜਾ ਰਹੇ ਹਨ।

Check Also

ਇਸਾਈ ਧਰਮਗੁਰੂ ਪੋਪ ਫਰਾਂਸਿਸ ਦਾ ਦਿਹਾਂਤ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੋਪ ਦੇ ਦਿਹਾਂਤ ’ਤੇ ਦੁੱਖ ਪ੍ਰਗਟਾਇਆ ਵੈਟੀਕਨ ਸਿਟੀ/ਬਿਊਰੋ ਨਿਊਜ਼ ਕੈਥੋਲਿਕ …