Breaking News
Home / ਕੈਨੇਡਾ / Front / ਮੁੱਖ ਮੰਤਰੀ ਭਗਵੰਤ ਮਾਨ ਨੇ ਸਾਧਿਆ ਅਸਾਮ ਦੇ ਮੁੱਖ ਮੰਤਰੀ ’ਤੇ ਸਿਆਸੀ ਨਿਸ਼ਾਨਾ

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਧਿਆ ਅਸਾਮ ਦੇ ਮੁੱਖ ਮੰਤਰੀ ’ਤੇ ਸਿਆਸੀ ਨਿਸ਼ਾਨਾ

ਕਿਹਾ : ਜਿਸ ਸੂਬੇ ਦਾ ਮੁੱਖ ਮੰਤਰੀ ਹੀ ਵਪਾਰੀ ਹੋਵੇ, ਉਥੋਂ ਦੇ ਲੋਕ ਭਿਖਾਰੀ ਹੁੰਦੇ ਹਨ


ਡਿਗਬੋਈ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਆਪਣੇ ਦੋ ਦਿਨਾ ਅਸਾਮ ਦੌਰੇ ’ਤੇ ਹਨ। ਜਿੱਥੇ ਉਨ੍ਹਾਂ ਵੱਲੋਂ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕੀਤਾ ਜਾ ਰਿਹਾ ਹੈ। ਇਸ ਮੌਕੇ ਉਨ੍ਹਾਂ ਅਸਾਮ ਦੇ ਮੁੱਖ ਮੰਤਰੀ ਡਾਕਟਰ ਹਿਮੰਤ ਬਿਸਵਾ ਸ਼ਰਮਾ ’ਤੇ ਸਿਆਸੀ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਇੱਕ ਪੁਰਾਣੀ ਕਹਾਵਤ ਦਾ ਸਹਾਰਾ ਲੈਂਦਿਆਂ ਕਿਹਾ ਕਿ ਜਿਸ ਦੇਸ਼ ਦਾ ਰਾਜਾ ਹੀ ਵਪਾਰੀ ਹੋਵੇ, ਉੱਥੇ ਦੇ ਲੋਕ ਭਿਖਾਰੀ ਹੁੰਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਸਕੂਲ ਇੰਨੇ ਵਧੀਆ ਬਣਾ ਦਿੱਤੇ ਗਏ ਹਨ ਕਿ ਹੁਣ ਲੋਕ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖ਼ਲ ਕਰਵਾ ਰਹੇ ਹਨ। ਜਦੋਂ ਕਿ ਅਸਾਮ ਦੇ ਮੁੱਖ ਮੰਤਰੀ ਹਿੰਮਤ ਬਿਸਵਾ ਦੇ ਆਪਣੇ ਖੁਦ ਦੇ ਸਕੂਲ ਹਨ। ਅਜਿਹੀ ਸਥਿਤੀ ਵਿੱਚ ਸਕੂਲਾਂ ਦਾ ਚਿਹਰਾ ਨਹੀਂ ਬਦਲਿਆ ਜਾ ਸਕਦਾ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਆਸਾਮ ਦੀਆਂ ਦੋ ਲੋਕ ਸੀਟਾਂ ’ਤੇ ਚੋਣ ਲੜ ਰਹੀ ਹੈ। ਉਧਰ ਦਿੱਲੀ ਦੀ ਤਿਹਾੜ ਜੇਲ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਦੀ ਮੁਲਾਕਾਤ ਹੁਣ 15 ਅਪ੍ਰੈਲ ਨੂੰ ਹੋਵੇਗੀ। ਇਹ ਫੈਸਲਾ ਤਿਹਾੜ ਜੇਲ੍ਹ ਪ੍ਰਬੰਧਨ ਅਤੇ ਪੰਜਾਬ ਪੁਲਿਸ ਦੇ ਸੀਨੀਅਰ ਅਧਿਕਾਰੀਆਂ ਵਿਚਕਾਰ ਹੋਈ ਮੀਟਿੰਗ ਤੋਂ ਬਾਅਦ ਲਿਆ ਗਿਆ ਅਤੇ ਇਹ ਮੁਲਾਕਾਤ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਹੋਵੇਗੀ।

Check Also

ਯੂਪੀ ਦੇ ਹਾਥਰਸ ’ਚ ਧਾਰਮਿਕ ਸਥਾਨ ’ਤੇ ਮਚੀ ਭਗਦੜ-50 ਤੋਂ ਜ਼ਿਆਦਾ ਮੌਤਾਂ

200 ਦੇ ਕਰੀਬ ਵਿਅਕਤੀ ਜ਼ਖਮੀ ਵੀ ਹੋਏ ਲਖਨਊ/ਬਿਊਰੋ ਨਿਊਜ਼ ਉਤਰ ਪ੍ਰਦੇਸ਼ ਵਿਚ ਪੈਂਦੇ ਹਾਥਰਸ ਜ਼ਿਲ੍ਹੇ …