Breaking News
Home / ਕੈਨੇਡਾ / Front / ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦਾ ਕੀਤਾ ਐਲਾਨ

ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਚੋਣਾਂ ਲਈ 7 ਉਮੀਦਵਾਰਾਂ ਦਾ ਕੀਤਾ ਐਲਾਨ

ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਲੋਕ ਸਭਾ ਹਲਕੇ ਤੋਂ ਲੜਨਗੇ ਚੋਣ


ਚੰਡੀਗੜ੍ਹ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ 2024 ਦੀਆਂ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਵਜੋਂ ਪਾਰਟੀ ਦੇ 7 ਸੀਨੀਅਰ ਆਗੂਆਂ ਦੀ ਨਾਵਾਂ ਵਾਲੀ ਸੂਚੀ ਦਾ ਐਲਾਨ ਕੀਤਾ ਹੈ। ਇਸ ਸਬੰਧੀ ਜਾਣਕਾਰੀ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਕਿਹਾ ਕਿ ‘ਖਾਲਸਾ ਸਿਰਜਣਾ ਦਿਵਸ’ ਦੇ ਇਤਿਹਾਸਕ ਅਤੇ ਪਵਿੱਤਰ ਦਿਹਾੜੇ ਨੂੰ ਚੋਣ ਬਿਗਲ ਵਜਾਉਣ ਲਈ ਸਭ ਤੋਂ ਢੁਕਵੇਂ ਦਿਨ ਵਜੋਂ ਚੁਣਦੇ ਹੋਏ ਉਨ੍ਹਾਂ ਨੇ ਪਹਿਲੀ ਸੂਚੀ ਜਾਰੀ ਕੀਤੀ ਹੈ। ਜਾਰੀ ਕੀਤੀ ਗਈ ਸੂਚੀ ਅਨੁਸਾਰ ਡਾ. ਦਲਜੀਤ ਸਿੰਘ ਚੀਮਾ ਗੁਰਦਾਸਪੁਰ ਤੋਂ, ਸ੍ਰੀ ਆਨੰਦਪੁਰ ਸਾਹਿਬ ਤੋਂ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ, ਪਟਿਆਲਾ ਤੋਂ ਐਨ ਕੇ ਸ਼ਰਮਾ, ਸ੍ਰੀ ਅੰਮਿ੍ਰਤਸਰ ਸਾਹਿਬ ਤੋਂ ਅਨਿਲ ਜੋਸ਼ੀ, ਸ੍ਰੀ ਫਤਹਿਗੜ੍ਹ ਸਾਹਿਬ ਤੋਂ ਬਿਕਰਮਜੀਤ ਸਿੰਘ ਖਾਲਸਾ, ਫਰੀਦਕੋਟ ਤੋਂ ਐਸ. ਰਾਜਵਿੰਦਰ ਸਿੰਘ ਅਤੇ ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾਂ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ।

Check Also

ਸਵਿਸ ਬੈਂਕਾਂ ’ਚ ਭਾਰਤੀਆਂ ਦੇ 37,600 ਕਰੋੜ ਰੁਪਏ ਜਮ੍ਹਾਂ

ਇਹ 2023 ਦੀ ਤੁਲਣਾ ’ਚ ਤਿੰਨ ਗੁਣਾ ਜ਼ਿਆਦਾ ਨਵੀਂ ਦਿੱਲੀ/ਬਿਊਰੋ ਨਿਊਜ਼ ਸਵਿਸ ਬੈਂਕਾਂ ਵਿਚ ਭਾਰਤੀਆਂ …