-4.1 C
Toronto
Tuesday, February 10, 2026
spot_img
HomeਕੈਨੇਡਾFrontਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ

ਭਾਜਪਾ ਦਾ ਚੋਣ ਮਨੋਰਥ ਪੱਤਰ ਜਾਰੀ

ਪੀਐਮ ਮੋਦੀ ਨੇ ਕਿਹਾ : ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗ਼ਰੀਬਾਂ ਦੇ ਸਸ਼ਕਤੀਕਰਨ ’ਤੇ ਕੇਂਦਰਿਤ ਹੈ ‘ਸੰਕਲਪ ਪੱਤਰ’
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਅੱਜ ਐਤਵਾਰ ਨੂੰ ਆਪਣਾ ਚੋਣ ਮਨੋਰਥ ਪੱਤਰ ਜਾਰੀ ਕਰ ਦਿੱਤਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮਗਰੋਂ ਕਿਹਾ ਕਿ ਅਗਾਮੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਜਾਰੀ ਚੋਣ ਮਨੋਰਥ ਪੱਤਰ ਦਾ ਉਦੇਸ਼ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਗਰੀਬਾਂ ਨੂੰ ਸਮਰੱਥ ਬਣਾਉਣ ਤੋਂ ਇਲਾਵਾ ਸਨਮਾਨਜਨਕ ਤੇ ਮਿਆਰੀ ਜੀਵਨ, ਨਿਵੇਸ਼ ਰਾਹੀਂ ਨੌਕਰੀ ’ਤੇ ਕੇਂਦਰਿਤ ਕਰਨਾ ਹੈ। ਮੋਦੀ ਨੇ ਨਵੀਂ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿੱਚ ਕਰਵਾਏ ਸਮਾਰੋਹ ਵਿੱਚ ਪਾਰਟੀ ਦਾ ਮੈਨੀਫੈਸਟੋ ਜਾਰੀ ਹੋਣ ਮਗਰੋਂ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੂਰੇ ਦੇਸ਼ ਨੂੰ ਭਾਜਪਾ ਦੇ ‘ਸੰਕਲਪ ਪੱਤਰ’ ਦੀ ਬਹੁਤ ਉਡੀਕ ਰਹਿੰਦੀ ਹੈ ਅਤੇ ਇਹ ਇੱਕ ਵੱਡਾ ਕਾਰਨ ਹੈ ਕਿ 10 ਸਾਲਾਂ ਵਿੱਚ ਪਾਰਟੀ ਨੇ ਇਸ ਦੇ ਹਰ ਨੁਕਤੇ ਨੂੰ ਗਾਰੰਟੀ ਵਜੋਂ ਅਮਲ ਵਿੱਚ ਲਿਆਂਦਾ ਹੈ। ਉਨ੍ਹਾਂ ਕਿਹਾ ਕਿ ਹੁਣ ਭਾਜਪਾ ਨੇ ਸੰਕਲਪ ਲਿਆ ਹੈ ਕਿ 70 ਸਾਲ ਤੋਂ ਵੱਧ ਉਮਰ ਦੇ ਹਰੇਕ ਬਜ਼ੁਰਗ ਨੂੰ ਆਯੂਸ਼ਮਾਨ ਯੋਜਨਾ ਦੇ ਦਾਇਰੇ ਵਿੱਚ ਲਿਆਂਦਾ ਜਾਵੇਗਾ। ਉਨ੍ਹਾਂ ਕਿਹਾ ਕਿ ਮੋਦੀ ਦੀ ਗਾਰੰਟੀ ਹੈ ਕਿ ਮੁਫਤ ਰਾਸ਼ਨ ਸਕੀਮ ਅਗਲੇ ਪੰਜ ਸਾਲਾਂ ਤੱਕ ਜਾਰੀ ਰਹੇਗੀ।
RELATED ARTICLES
POPULAR POSTS