Breaking News
Home / ਕੈਨੇਡਾ / Front / ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਟੀਨੂੰ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ

ਅਕਾਲੀ ਦਲ ਦੇ ਸਾਬਕਾ ਵਿਧਾਇਕ ਪਵਨ ਟੀਨੂੰ ਵੀ ਆਮ ਆਦਮੀ ਪਾਰਟੀ ’ਚ ਸ਼ਾਮਲ

ਜਲੰਧਰ ਲੋਕ ਸਭਾ ਹਲਕੇ ਤੋਂ ਹੋ ਸਕਦੇ ਹਨ ‘ਆਪ’ ਦੇ ਉਮੀਦਵਾਰ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਇਕ ਹੋਰ ਵੱਡਾ ਸਿਆਸੀ ਝਟਕਾ ਲੱਗਾ ਹੈ। ਜਲੰਧਰ ਦੇ ਸੀਨੀਅਰ ਅਕਾਲੀ ਨੇਤਾ ਪਵਨ ਕੁਮਾਰ ਟੀਨੂੰ ਅੱਜ ਐਤਵਾਰ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਪਵਨ ਟੀਨੂੰ ਜਲੰਧਰ ’ਚ ਪੈਂਦੇ ਆਦਮਪੁਰ ਵਿਧਾਨ ਸਭਾ ਹਲਕੇ ਤੋਂ ਦੋ ਵਾਰ ਅਕਾਲੀ ਦਲ ਦੀ ਟਿਕਟ ’ਤੇ ਵਿਧਾਇਕ ਬਣੇ ਹਨ। ਪਵਨ ਟੀਨੂੰ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਹਾਜ਼ਰੀ ਵਿਚ ਆਮ ਆਦਮੀ ਪਾਰਟੀ ਜੁਆਇਨ ਕੀਤੀ ਹੈ ਅਤੇ ਹੁਣ ਪਵਨ ਟੀਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵੀ ਹੋ ਸਕਦੇ ਹਨ। ਜ਼ਿਕਰਯੋੇਗ ਹੈ ਕਿ ‘ਆਪ’ ਨੇ ਜਲੰਧਰ ਹਲਕੇ ਤੋਂ ਸੁਸ਼ੀਲ ਰਿੰਕੂ ਨੂੰ ਟਿਕਟ ਦਿੱਤੀ ਸੀ, ਪਰ ਰਿੰਕੂ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਇਸਦੇ ਚੱਲਦਿਆਂ ‘ਆਪ’ ਹੁਣ ਜਲੰਧਰ ਹਲਕੇ ਤੋਂ ਪਵਨ ਟੀਨੂੰ ਨੂੰ ਟਿਕਟ ਦੇ ਸਕਦੀ ਹੈ ਅਤੇ ਕਾਂਗਰਸ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਜਲੰਧਰ ਤੋਂ  ਟਿਕਟ ਦੇਣ ਦੀ ਚਰਚਾ ਹੈ।

Check Also

ਪਾਕਿ ਦੇ ਆਗੂ ਫਵਾਦ ਨੇ ਰਾਹੁਲ, ਕੇਜਰੀਵਾਲ ਤੇ ਮਮਤਾ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਕਿਹਾ : ਮੋਦੀ ਦੀ ਹਾਰ ਨਾਲ ਭਾਰਤ-ਪਾਕਿ ਦੇ ਰਿਸ਼ਤੇ ਸੁਧਰਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ …