0.5 C
Toronto
Wednesday, January 7, 2026
spot_img
HomeਕੈਨੇਡਾFrontਇਰਾਨ ਦਾ ਇਜ਼ਰਾਈਲ ’ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਵੱਡਾ ਹਮਲਾ

ਇਰਾਨ ਦਾ ਇਜ਼ਰਾਈਲ ’ਤੇ ਮਿਜ਼ਾਈਲਾਂ ਤੇ ਡਰੋਨਾਂ ਨਾਲ ਵੱਡਾ ਹਮਲਾ

ਇਜ਼ਰਾਈਲ ’ਚ ਭਾਰਤੀਆਂ ਲਈ ਨਵੀਂ ਐਡਵਾਈਜ਼ਰੀ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਇਰਾਨ ਦੀ ਫੌਜ ਨੇ ਅੱਜ ਤੜਕੇ 3 ਵਜੇ (ਭਾਰਤੀ ਸਮੇਂ ਮੁਤਾਬਕ) ਇਜ਼ਰਾਈਲ ’ਤੇ ਕਰੀਬ 300 ਡਰੋਨ ਅਤੇ ਮਿਜ਼ਾਈਲਾਂ ਨਾਲ ਹਮਲਾ ਕਰ ਦਿੱਤਾ। ਮੀਡੀਆ ਰਿਪੋਰਟਾਂ ਮੁਤਾਬਕ ਇਜ਼ਰਾਈਲੀ ਫੌਜ ਨੇ ਇਸ ਹਮਲੇ ਦੀ ਜਾਣਕਾਰੀ ਦਿੱਤੀ ਹੈ। ਫੌਜ ਦੇ ਇੱਕ ਤਰਜਮਾਨ ਨੇ ਦੱਸਿਆ ਕਿ 300 ਤੋਂ ਵੱਧ ਡਰੋਨ ਅਤੇ ਮਿਜ਼ਾਈਲਾਂ ਦਾਗ਼ੀਆਂ ਗਈਆਂ, ਜਿਨ੍ਹਾਂ ਵਿੱਚੋਂ 99 ਫੀਸਦੀ ਹਵਾ ਵਿੱਚ ਹੀ ਨਸ਼ਟ ਕਰ ਦਿੱਤੀਆਂ ਗਈਆਂ। ਇਰਾਨ ਦੇ ਇਸ ਹਮਲੇ ਨੇ ਪੱਛਮੀ ਏਸ਼ੀਆ ਨੂੰ ਖੇਤਰੀ ਜੰਗ ਦੇ ਮੁਹਾਣੇ ’ਤੇ ਧੱਕ ਦਿੱਤਾ ਹੈ। ਹਮਲੇ ਮਗਰੋਂ ਇਜ਼ਰਾਈਲ ਵਿੱਚ ਹਰ ਪਾਸੇ ਸਾਇਰਨ ਦੀਆਂ ਆਵਾਜ਼ਾਂ ਸੁਣਾਈ ਦੇ ਰਹੀਆਂ ਹਨ। ਸੀਰੀਆ ਵਿੱਚ ਪਹਿਲੀ ਅਪਰੈਲ ਨੂੰ ਹਵਾਈ ਹਮਲੇ ਵਿੱਚ ਇਰਾਨੀ ਸਫ਼ਾਰਤਖਾਨੇ ਵਿੱਚ ਦੋ ਇਰਾਨੀ ਜਨਰਲਾਂ ਦੇ ਮਾਰੇ ਜਾਣ ਮਗਰੋਂ ਬਦਲਾ ਲੈਣ ਦੀ ਸਹੁੰ ਖਾਧੀ ਸੀ। ਇਰਾਨ ਨੇ ਇਸ ਹਮਲੇ ਪਿੱਛੇ ਇਜ਼ਰਾਈਲ ਦਾ ਹੱਥ ਹੋਣ ਦਾ ਆਰੋਪ ਲਾਇਆ ਸੀ। ਹਾਲਾਂਕਿ ਇਜ਼ਰਾਈਲ ਨੇ ਇਸ ’ਤੇ ਕੋਈ ਪ੍ਰਤੀਕਿਰਿਆ ਨਹੀਂ ਦਿੱਤੀ। ਅਮਰੀਕਾ, ਸੰਯੁਕਤ ਰਾਸ਼ਟਰ, ਫਰਾਂਸ, ਬਰਤਾਨੀਆ ਆਦਿ ਦੇਸ਼ਾਂ ਨੇ ਇਰਾਨ ਦੇ ਇਜ਼ਰਾਈਲ ’ਤੇ ਹਮਲੇ ਦੀ ਨਿਖੇਧੀ ਕੀਤੀ ਹੈ। ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਨੇ ਇਜ਼ਰਾਈਲ ਪ੍ਰਤੀ ਅਮਰੀਕਾ ਦੀ ‘ਮਜ਼ਬੂਤ ਵਚਨਬੱਧਤਾ’ ਨੂੰ ਦੁਹਰਾਉਂਦਿਆਂ ਸਥਿਤੀ ’ਤੇ ਚਰਚਾ ਕਰਨ ਅਤੇ ਅਗਲੀ ਕਾਰਵਾਈ ਕਰਨ ਲਈ ਜੀ-7 ਦੇਸ਼ਾਂ ਦੇ ਆਗੂਆਂ ਦੀ ਮੀਟਿੰਗ ਬੁਲਾਈ ਹੈ। ਉਧਰ, ਇਜ਼ਰਾਇਲੀ ਫੌਜ ਦੇ ਤਰਜਮਾਨ ਨੇ ਦੱਸਿਆ ਕਿ 300 ਤੋਂ ਜ਼ਿਆਦਾ ਡਰੋਨ ਅਤੇ ਮਿਜ਼ਾਈਲਾਂ ਦਾਗੀਆਂ ਗਈਆਂ, ਜਿਨ੍ਹਾਂ ’ਚੋਂ 99 ਫੀਸਦੀ ਹਵਾ ਵਿੱਚ ਨਸ਼ਟ ਕਰ ਦਿੱਤੀਆਂ ਹਨ। ਬਾਇਡਨ ਨੇ ਕਿਹਾ, ‘‘ਅਸੀਂ ਇਜ਼ਰਾਈਲ ਨੂੰ ਲਗਪਗ ਸਾਰੇ ਡਰੋਨ ਅਤੇ ਮਿਜ਼ਾਈਲਾਂ ਨੂੰ ਡੇਗਣ ਵਿੱਚ ਮਦਦ ਕੀਤੀ ਹੈ।’’ ਉਧਰ ਦੂਜੇ ਪਾਸੇ ਇਰਾਨੀ ਹਮਲੇ ਤੋਂ ਬਾਅਦ ਇਜ਼ਰਾਈਲ ਵਿਚ ਮੌਜੂਦ ਭਾਰਤੀ ਅੰਬੈਸੀ ਨੇ ਐਡਵਾਈਜ਼ਰੀ ਜਾਰੀ ਕੀਤੀ ਹੈ। ਇਜ਼ਰਾਈਲ ਵਿਚ ਰਹਿ ਰਹੇ ਸਾਰੇ ਭਾਰਤੀ ਨਾਗਰਿਕਾਂ ਨੂੰ ਸ਼ਾਂਤੀ ਬਣਾਈ ਰੱਖਣ ਅਤੇ ਸੁਰੱਖਿਆ ਪ੍ਰੋਟੋਕਾਲ ਦਾ ਪਾਲਣ ਕਰਨ ਨੂੰ ਕਿਹਾ ਗਿਆ ਹੈ।
RELATED ARTICLES
POPULAR POSTS