Breaking News
Home / ਕੈਨੇਡਾ / Front / ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ

ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਚਰਨਜੀਤ ਸਿੰਘ ਚੰਨੀ

ਕਾਂਗਰਸ ਨੇ ਚੰਨੀ ਨੂੰ ਜਲੰਧਰ ਤੋਂ ਬਣਾਇਆ ਹੈ ਉਮੀਦਵਾਰ
ਅੰਮਿ੍ਰਤਸਰ/ਬਿਊਰੋ ਨਿਊਜ਼
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਜਲੰਧਰ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਪਾਰਟੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਕਾਂਗਰਸ ਪਾਰਟੀ ਨੇ ਮੈਨੂੰ ਜਲੰਧਰ ਤੋਂ ਸੇਵਾ ਕਰਨ ਦਾ ਮੌਕਾ ਦਿੱਤਾ ਹੈ ਅਤੇ ਮੈਂ ਸੇਵਾਦਾਰ ਬਣ ਕੇ ਹੀ ਜਲੰਧਰ ਜਾਵਾਂਗਾ। ਜ਼ਿਕਰਯੋਗ ਹੈ ਕਿ ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਹੈ। ਇਸਦੇ ਚੱਲਦਿਆਂ ਸਭ ਤੋਂ ਪਹਿਲਾਂ ਚਰਨਜੀਤ ਸਿੰਘ ਚੰਨੀ ਅੱਜ ਸੋਮਵਾਰ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਚੰਨੀ ਨੇ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਲਿਆ ਹੈ। ਧਿਆਨ ਰਹੇ ਕਿ ਕਾਂਗਰਸ ਪਾਰਟੀ ਵਲੋਂ ਚਰਨਜੀਤ ਸਿੰਘ ਚੰਨੀ ’ਤੇ ਭਰੋਸਾ ਜਤਾਉਣ ਨਾਲ ਹੀ ਜਲੰਧਰ ਤੋਂ ਚੋਣ ਮੁਕਾਬਲਾ ਵੀ ਦਿਲਚਸਪ ਹੋ ਗਿਆ ਹੈ। ਭਾਜਪਾ ਨੇ ਜਲੰਧਰ ਤੋਂ ਸ਼ੁਸ਼ੀਲ ਕੁਮਾਰ ਰਿੰਕੂ ਨੂੰ ਉਮੀਦਵਾਰ ਐਲਾਨਿਆ ਹੋਇਆ ਹੈ ਅਤੇ ਅਕਾਲੀ ਆਗੂ ਪਵਨ ਟੀਨੂੰ ਵੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਚੁੱਕੇ ਹਨ। ਇਸਦੇ ਚੱਲਦਿਆਂ ਆਮ ਆਦਮੀ ਪਾਰਟੀ ਵਲੋਂ ਪਵਨ ਟੀਨੂੰ ਨੂੰ ਜਲੰਧਰ ਹਲਕੇ ਤੋਂ ਟਿਕਟ ਦਿੱਤੀ ਜਾ ਸਕਦੀ ਹੈ। ਇਸਦੇ ਚੱਲਦਿਆਂ ਜਲੰਧਰ ਤੋਂ ਚੋਣ ਮੁਕਾਬਲਾ ਬਹੁਤ ਹੀ ਦਿਲਚਸਪ ਹੋਣ ਦੀ ਉਮੀਦ ਹੈ।

Check Also

ਅਦਕਾਰ ਸਲਮਾਨ ਖਾਨ ਨੂੰ ਫਿਰ ਮਿਲੀ ਜਾਨੋਂ ਮਾਰਨ ਦੀ ਧਮਕੀ

ਲਾਰੈਂਸ ਬਿਸ਼ਨੋਈ ਗੈਂਗ ਨੇ ਦੁਸ਼ਮਣੀ ਖਤਮ ਕਰਨ ਲਈ ਮੰਗੇ ਪੰਜ ਕਰੋੜ ਰੁਪਏ ਮੁੰਬਈ/ਬਿਊਰੋ ਨਿਊਜ਼ : …