![](https://parvasinewspaper.com/wp-content/uploads/2024/04/Karmjit-Kaur-Chaudhary.jpg)
ਪਾਰਟੀ ਵਲੋਂ 6 ਉਮੀਦਵਾਰਾਂ ਦੇ ਨਾਵਾਂ ਕੀਤਾ ਜਾ ਚੁੱਕਾ ਹੈ ਐਲਾਨ
ਚੰਡੀਗੜ੍ਹ/ਬਿਊਰੋ ਨਿਊਜ਼
ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਸੰਤੋਖ ਸਿੰਘ ਚੌਧਰੀ ਦੇ ਪਰਿਵਾਰਕ ਮੈਂਬਰ ਨੂੰ ਟਿਕਟ ਦੇ ਸਕਦੀ ਹੈ। ਧਿਆਨ ਰਹੇ ਕਿ ਸੰਤੋਖ ਸਿੰਘ ਚੌਧਰੀ 9 ਸਾਲ ਜਲੰਧਰ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ ਰਹੇ ਹਨ ਅਤੇ ਕਾਂਗਰਸ ਪਾਰਟੀ ਵਲੋਂ ਕੱਢੀ ਜਾ ਰਹੀ ਯਾਤਰਾ ਦੌਰਾਨ ਹੀ ਉਨ੍ਹਾਂ ਦਾ ਦਿਹਾਂਤ ਹੋ ਗਿਆ ਸੀ। ਇਸ ਤੋਂ ਬਾਅਦ ਹੋਈ ਜ਼ਿਮਨੀ ਚੋਣ ਦੌਰਾਨ ਜਲੰਧਰ ਲੋਕ ਸਭਾ ਸੀਟ ਆਮ ਆਦਮੀ ਪਾਰਟੀ ਕੋਲ ਚਲੀ ਗਈ ਸੀ। ਕਾਂਗਰਸ ਪਾਰਟੀ ਵਲੋਂ ਪੰਜਾਬ ਵਿਚ 6 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਕਾਂਗਰਸ ਪਾਰਟੀ ਨੇ ਜਲੰਧਰ ਲੋਕ ਸਭਾ ਹਲਕੇ ਤੋਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ, ਅੰਮਿ੍ਰਤਸਰ ਤੋਂ ਗੁਰਜੀਤ ਸਿੰਘ ਔਜਲਾ, ਸ੍ਰੀ ਫਤਿਹਗੜ੍ਹ ਸਾਹਿਬ ਤੋਂ ਡਾ. ਅਮਰ ਸਿੰਘ, ਸੰਗਰੂਰ ਤੋਂ ਸੁਖਪਾਲ ਸਿੰਘ ਖਹਿਰਾ ਅਤੇ ਬਠਿੰਡਾ ਤੋਂ ਜੀਤਮਹਿੰਦਰ ਸਿੰਘ ਸਿੱਧੂ ਨੂੰ ਉਮੀਦਵਾਰ ਐਲਾਨਿਆ ਹੈ। ਇਸਦੇ ਚੱਲਦਿਆਂ ਮੀਡੀਆ ਹਲਕਿਆਂ ਵਿਚ ਚਰਚਾ ਚੱਲ ਰਹੀ ਹੈ ਕਿ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਕਾਂਗਰਸ ਪਾਰਟੀ ਵਲੋਂ ਸੰਤੋਖ ਸਿੰਘ ਚੌਧਰੀ ਦੀ ਧਰਮਪਤਨੀ ਕਰਮਜੀਤ ਕੌਰ ਚੌਧਰੀ ਨੂੰ ਟਿਕਟ ਦਿੱਤੀ ਜਾ ਸਕਦੀ ਹੈ।