24 C
Toronto
Friday, June 12, 2026
spot_img
HomeਕੈਨੇਡਾFrontਚੋਣ ਅਧਿਕਾਰੀਆਂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ

ਚੋਣ ਅਧਿਕਾਰੀਆਂ ਨੇ ਕਾਂਗਰਸੀ ਆਗੂ ਰਾਹੁਲ ਗਾਂਧੀ ਦੇ ਹੈਲੀਕਾਪਟਰ ਦੀ ਤਲਾਸ਼ੀ ਲਈ

ਵਾਇਨਾਡ ਪਹੁੰਚ ਕੇ ਰਾਹੁਲ ਨੇ ਕੀਤਾ ਰੋਡ ਸ਼ੋਅ
ਨਵੀਂ ਦਿੱਲੀ/ਬਿਊਰੋ ਨਿਊਜ਼
ਤਾਮਿਲਨਾਡੂ ਦੇ ਨੀਲਗਿਰੀ ਵਿਚ ਚੋਣ ਅਧਿਕਾਰੀਆਂ ਵਲੋਂ ਅੱਜ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਲੈ ਕੇ ਜਾ ਰਹੇ ਹੈਲੀਕਾਪਟਰ ਦੀ ਤਲਾਸ਼ੀ ਲਈ ਗਈ। ਪੁਲਿਸ ਨੇ ਦੱਸਿਆ ਕਿ ਫਲਾਇੰਗ ਸਕੁਐਡ ਦੇ ਅਧਿਕਾਰੀਆਂ ਨੇ ਹੈਲੀਕਾਪਟਰ ਦੇ ਉਤਰਨ ਤੋਂ ਬਾਅਦ ਇਸਦੀ ਤਲਾਸ਼ੀ ਲਈ ਹੈ। ਰਾਹੁਲ ਕੇਰਲ ਵਿੱਚ ਆਪਣੇ ਸੰਸਦੀ ਹਲਕੇ ਵਾਇਨਾਡ ਦੇ ਦੌਰੇ ’ਤੇ ਜਾਣ ਵਾਲੇ ਸਨ ਤੇ ਉਦੋਂ ਇਹ ਤਲਾਸ਼ੀ ਲਈ ਗਈ। ਇਸ ਦੌਰਾਨ ਰਾਹੁਲ ਗਾਂਧੀ ਨੇ ਵਾਇਨਾਡ ਪੁੱਜ ਕੇ ਰੋਡ ਸ਼ੋਅ ਵੀ ਕੀਤਾ। ਰੋਅ ਸ਼ੋਅ ਦੌਰਾਨ ਰਾਹੁਲ ਨੇ ਕਿਹਾ ਕਿ ਵਾਇਨਾਡ ਦੇ ਲੋਕ ਹਰ ਵਾਰ ਮੈਨੂੰ ਜੋ ਪਿਆਰ ਅਤੇ ਆਪਣਾਪਨ ਦਿੰਦੇ ਹਨ, ਉਸਦੇ ਲਈ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ। ਰਾਹੁਲ ਨੇ ਕਿਹਾ ਕਿ ਵਾਇਨਾਡ ਦਾ ਹਰ ਇਕ ਵਿਅਕਤੀ ਮੇਰਾ ਪਰਿਵਾਰ ਹੈ।
RELATED ARTICLES
POPULAR POSTS