21.2 C
Toronto
Monday, August 17, 2026
spot_img
HomeਕੈਨੇਡਾFrontਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ...

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ

ਮੁੱਖ ਮੰਤਰੀ ਭਗਵੰਤ ਮਾਨ ਨੇ ਤਿਹਾੜ ਜੇਲ੍ਹ ’ਚ ਅਰਵਿੰਦ ਕੇਜਰੀਵਾਲ ਨਾਲ ਕੀਤੀ ਮੁਲਾਕਾਤ
ਮਾਨ ਨੇ ਕੇਜਰੀਵਾਲ ਨੂੰ ਜੇਲ੍ਹ ’ਚ ਆਮ ਸਹੂਲਤਾਂ ਤੋਂ ਵੀ ਵਾਂਝਾ ਰੱਖਣ ਦੇ ਲਗਾਏ ਆਰੋਪ
ਨਵੀਂ ਦਿੱਲੀ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸੋਮਵਾਰ ਨੂੰ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਹੈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੇ ਦੱਸਣ ਮੁਤਾਬਕ ਇਹ ਮੁਲਾਕਾਤ ‘ਮੁਲਾਕਾਤ ਜੰਗਲਾ’ ਵਿੱਚ ਹੋਈ। ਇਸ ਮੌਕੇ ‘ਆਪ’ ਆਗੂ ਸੰਦੀਪ ਪਾਠਕ ਵੀ ਉਨ੍ਹਾਂ ਦੇ ਨਾਲ ਸਨ। ਧਿਆਨ ਰਹੇ ਕਿ ਅਰਵਿੰਦ ਕੇਜਰੀਵਾਲ ਸ਼ਰਾਬ ਨੀਤੀ ਮਾਮਲੇ ਵਿਚ ਤਿਹਾੜ ਜੇਲ੍ਹ ਵਿਚ ਬੰਦ ਹਨ ਅਤੇ ਉਹ ਜੇਲ੍ਹ ਨੰਬਰ 2 ਵਿੱਚ ਕੈਦ ਹਨ। ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਵਿਚਾਲੇ ਇੰਟਰਕਾਮ ਰਾਹੀਂ ਗੱਲਬਾਤ ਹੋਈ ਹੈ। ਜੇਲ੍ਹ ਅਧਿਕਾਰੀ ਦੇ ਦੱਸਣ ਅਨੁਸਾਰ ਪੰਜਾਬ ਦੇ ਮੁੱਖ ਮੰਤਰੀ ਜੇਲ੍ਹ ਨਿਯਮਾਂ ਅਨੁਸਾਰ ਆਮ ਮੁਲਾਕਾਤੀ ਵਜੋਂ ਕੇਜਰੀਵਾਲ ਨੂੰ ਮਿਲੇ। ਕੇਜਰੀਵਾਲ ਨਾਲ ਮੁਲਾਕਾਤ ਤੋਂ ਬਾਅਦ ਭਗਵੰਤ ਮਾਨ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਆਰੋਪ ਲਗਾਏ ਕਿ ਜੇਲ੍ਹ ਵਿਚ ਕੇਜਰੀਵਾਲ ਨੂੰ ਆਮ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਹੈ ਅਤੇ ਉਨ੍ਹਾਂ ਨਾਲ ਅਪਰਾਧੀਆਂ ਵਾਲਾ ਸਲੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਗੱਲ ਕਰਦੇ-ਕਰਦੇ ਸੀਐਮ ਮਾਨ ਭਾਵੁਕ ਵੀ ਹੋ ਗਏ ਸਨ। ਭਗਵੰਤ ਮਾਨ ਨੇ ਭਾਜਪਾ ਦੀ ਤਿੱਖੀ ਆਲੋਚਨਾ ਵੀ ਕੀਤੀ।
RELATED ARTICLES
POPULAR POSTS