Breaking News
Home / ਕੈਨੇਡਾ / Front / ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਅਦਾਲਤ ਨੇ 23 ਅਪ੍ਰੈਲ ਤੱਕ ਵਧਾਈ

ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ ਅਦਾਲਤ ਨੇ 23 ਅਪ੍ਰੈਲ ਤੱਕ ਵਧਾਈ

ਸੁਪਰੀਮ ਕੋਰਟ ਨੇ ਕੇਜਰੀਵਾਲ ਦੀ ਅਰਜ਼ੀ ’ਤੇ ਈਡੀ ਨੂੰ ਨੋਟਿਸ ਕੀਤਾ ਜਾਰੀ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੀ ਰਾਊਜ਼ ਐਵੀਨਿਊ ਅਦਾਲਤ ਨੇ ਸ਼ਰਾਬ ਨੀਤੀ ਮਾਮਲੇ ਵਿਚ ਤਿਹਾੜ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਇਕ ਹਿਰਾਸਤ 23 ਅਪ੍ਰੈਲ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਉਸ ਪਟੀਸ਼ਨ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੂੰ ਨੋਟਿਸ ਜਾਰੀ ਕੀਤਾ ਹੈ, ਜਿਸ ਵਿਚ ਈ.ਡੀ. ਦੁਆਰਾ ਕੇਜਰੀਵਾਲ ਦੀ ਗਿ੍ਰਫ਼ਤਾਰੀ ਅਤੇ ਆਬਕਾਰੀ ਨੀਤੀ ਮਾਮਲੇ ਵਿਚ ਉਨ੍ਹਾਂ ਦੇ ਬਾਅਦ ਦੇ ਰਿਮਾਂਡ ਨੂੰ ਚੁਣੌਤੀ ਦਿੱਤੀ ਗਈ ਹੈ। ਸੁਪਰੀਮ ਕੋਰਟ ਨੇ ਈ.ਡੀ. ਨੂੰ 24 ਅਪ੍ਰੈਲ ਨੂੰ ਜਾਂ ਇਸ ਤੋਂ ਪਹਿਲਾਂ ਆਪਣਾ ਜਵਾਬ ਦਾਇਰ ਕਰਨ ਲਈ ਕਿਹਾ ਹੈ। ਸੁਪਰੀਮ ਕੋਰਟ ਹੁਣ 29 ਅਪ੍ਰੈਲ ਨੂੰ ਕੇਜਰੀਵਾਲ ਦੀ ਪਟੀਸ਼ਨ ’ਤੇ ਸੁਣਵਾਈ ਕਰੇਗਾ। ਕੇਜਰੀਵਾਲ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਅਭਿਸ਼ੇਕ ਮਨੂ ਸਿੰਘਵੀ ਨੇ ਸੁਪਰੀਮ ਕੋਰਟ ਨੂੰ ਦੱਸਿਆ ਕਿ ਇਹ ਗਿ੍ਰਫ਼ਤਾਰੀ ਅਰਵਿੰਦ ਕੇਜਰੀਵਾਲ ਨੂੰ ਚੋਣ ਪ੍ਰਚਾਰ ਕਰਨ ਤੋਂ ਅਯੋਗ ਕਰਨ ਲਈ ਕੀਤੀ ਗਈ ਸੀ। ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟ ਨੇ ਸ਼ਰਾਬ ਨੀਤੀ ਮਾਮਲੇ ਵਿਚ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਗਿ੍ਰਫਤਾਰ ਕੀਤਾ ਸੀ।

Check Also

ਡਾ. ਦਲਜੀਤ ਸਿੰਘ ਚੀਮਾ ਨੇ ਨਾਰਾਇਣ ਸਿੰਘ ਚੌੜਾ ਦੀ ਰਿਹਾਈ ’ਤੇ ਚੁੱਕੇ ਸਵਾਲ

ਕਿਹਾ : ਪੁਲਿਸ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਅਧੂਰੀ ਜਾਣਕਾਰੀ ਕਾਰਨ ਚੌੜਾ ਨੂੰ ਮਿਲੀ ਰਿਹਾਈ ਚੰਡੀਗੜ੍ਹ/ਬਿਊਰੋ …