10 C
Toronto
Tuesday, September 22, 2026
spot_img
HomeਕੈਨੇਡਾFrontਈਰਾਨ ਨੂੰ ਹਮਲੇ ਦਾ ਜਵਾਬ ਦੇਵੇਗਾ ਇਜ਼ਰਾਈਲ

ਈਰਾਨ ਨੂੰ ਹਮਲੇ ਦਾ ਜਵਾਬ ਦੇਵੇਗਾ ਇਜ਼ਰਾਈਲ

ਈਰਾਨ ਨੂੰ ਹਮਲੇ ਦਾ ਜਵਾਬ ਦੇਵੇਗਾ ਇਜ਼ਰਾਈਲ
ਇਜ਼ਰਾਈਲੀ ਵਾਰ ਕੈਬਨਿਟ ਦੀ ਮੀਟਿੰਗ ’ਚ ਹੋਇਆ ਫੈਸਲਾ
ਨਵੀਂ ਦਿੱਲੀ/ਬਿਊਰੋ ਨਿਊਜ਼
ਇਜ਼ਰਾਈਲ ’ਤੇ ਈਰਾਨ ਦੇ ਹਮਲੇ ਤੋਂ ਬਾਅਦ ਇਜ਼ਰਾਈਲੀ ਵਾਰ ਕੈਬਨਿਟ ਦੀ ਮੀਟਿੰਗ ’ਚ ਇਸ ਗੱਲ ’ਤੇ ਸਹਿਮਤੀ ਬਣੀ ਹੈ ਕਿ ਈਰਾਨ ਨੂੰ ਜਵਾਬ ਦਿੱਤਾ ਜਾਵੇ। ਇਜ਼ਰਾਈਲ ਦੇ ਮੀਡੀਆ ਮੁਤਾਬਕ ਇਹ ਕਦੋਂ ਹੋਵੇਗਾ, ਇਸਦਾ ਅਜੇ ਤੱਕ ਫੈਸਲਾ ਨਹੀਂ ਹੋ ਸਕਿਆ ਹੈ। ਦੂਜੇ ਪਾਸੇ ਭਾਰਤ ਦੇ ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਈਰਾਨ ਵਿਚ ਮੌਜੂਦ 17 ਭਾਰਤੀਆਂ ਦੀ ਰਿਹਾਈ ਦੇ ਲਈ ਈਰਾਨੀ ਵਿਦੇਸ਼ ਮੰਤਰੀ ਨਾਲ ਗੱਲਬਾਤ ਕੀਤੀ ਹੈ। ਜੈਸ਼ੰਕਰ ਨੇ ਇਹ ਵੀ ਕਿਹਾ ਕਿ ਦੋਵੇਂ ਦੇਸ਼ਾਂ ਨੂੰ ਸ਼ਾਂਤੀ ਅਤੇ ਕੂਟਨੀਤੀ ਦੇ ਜ਼ਰੀਏ ਮਾਮਲੇ ਦਾ ਹੱਲ ਕੱਢਣਾ ਚਾਹੀਦਾ ਹੈ। ਜ਼ਿਕਰਯੋਗ ਹੈ ਕਿ ਸ਼ਨੀਵਾਰ ਨੂੰ ਈਰਾਨ ਨੇ ਇਜ਼ਰਾਈਲੀ ਅਰਬਪਤੀ ਦੀ ਕੰਪਨੀ ਦੇ ਇਕ ਜਹਾਜ਼ ’ਤੇ ਕਬਜ਼ਾ ਕਰ ਲਿਆ ਸੀ। ਇਹ ਜਹਾਜ਼ ਭਾਰਤ ਆ ਰਿਹਾ ਸੀ ਅਤੇ ਇਸ ਵਿਚ ਭਾਰਤ ਦੇ 17 ਕਰੂ ਮੈਂਬਰ ਸਵਾਰ ਸਨ।
RELATED ARTICLES
POPULAR POSTS