ਆਰੋਪੀਆਂ ਦੀ ਪਹਿਚਾਣ ਵਿੱਕੀ ਗੁਪਤਾ ਅਤੇ ਜੋਗੇਂਦਰਪਾਲ ਵਜੋਂ ਹੋਈ
ਮੁੰਬਈ/ਬਿਊਰੋ ਨਿਊਜ਼ : ਪ੍ਰਸਿੱਧ ਬੌਲੀਵੁੱਡ ਸਟਾਰ ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਕਰਨ ਵਾਲੇ ਦੋ ਆਰੋਪੀਆਂ ਨੂੰ ਗਿ੍ਰਫ਼ਤਾਰ ਕਰ ਲਿਆ ਗਿਆ ਹੈ। ਮੁੰਬਈ ਕ੍ਰਾਈਮ ਬ੍ਰਾਂਚ ਨੇ ਗੁਜਰਾਤ ਦੇ ਭੁਜ ਤੋਂ ਇਨ੍ਹਾਂ ਦੋਵੇਂ ਆਰੋਪੀਆਂ ਨੂੰ ਗਿ੍ਰਫ਼ਤਾਰ ਕੀਤਾ ਅਤੇ ਇਨ੍ਹਾਂ ਦੀ ਪਹਿਚਾਣ ਵਿੱਕੀ ਸਾਹਬ ਗੁਪਤਾ ਅਤੇ ਸਾਗਰ ਜੋਗੇਂਦਰ ਪਾਲ ਵਜੋਂ ਹੋਈ ਹੈ। ਗਿ੍ਰਫਤਾਰ ਕੀਤੇ ਗਏ ਦੋਵੇਂ ਆਰੋਪੀ ਬਿਹਾਰ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ। ਇਨ੍ਹਾਂ ਦੋਵਾਂ ਨੇ ਸਲਮਾਨ ਖਾਨ ਦੇ ਬਾਂਦਰਾ ਸਥਿਤ ਗਲੈਕਸੀ ਅਪਾਰਟਮੈਂਟ ਦੇ ਸਾਹਮਣੇ ਲੰਘੇ ਦਿਨੀਂ ਫਾਈਰਿੰਗ ਕੀਤੀ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਆਰੋਪੀ ਬਾਈਕ ’ਤੇ ਸਵਾਰ ਹੋ ਕੇ ਸਨ ਅਤੇ ਇਨ੍ਹਾਂ ਵੱਲੋਂ ਚਾਰ ਰਾਊਂਡ ਫਾਇਰ ਕੀਤੇ ਗਏ ਸਨ। ਜਿਸ ਸਮੇਂ ਆਰੋਪੀਆਂ ਵੱਲੋਂ ਫਾਈਰਿੰਗ ਕੀਤੀ ਗਈ ਉਸ ਸਮੇਂ ਸਲਮਾਨ ਖਾਨ ਵੀ ਘਰ ਵਿਚ ਹੀ ਮੌਜੂਦ ਸਨ ਅਤੇ ਘਟਨਾ ਤੋਂ ਬਾਅਦ ਉਨ੍ਹਾਂ ਦੇ ਘਰ ਦੇ ਬਾਹਰ ਸੁਰੱਖਿਆ ਵਧਾ ਦਿੱਤੀ ਗਈ ਸੀ। ਇਕ ਸੀਸੀਟੀਵੀ ਤੋਂ ਪ੍ਰਾਪਤ ਹੋਈ ਫੁਟੇਜ਼ ’ਚ ਆਰੋਪੀ ਗੋਲੀਆਂ ਚਲਾਉਂਦੇ ਹੋਏ ਸਾਫ਼ ਨਜ਼ਰ ਹਨ ਅਤੇ ਪੁਲਿਸ ਸੂਤਰਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਇਨ੍ਹਾਂ ਦਾ ਸਬੰਧ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਗੈਂਗ ਨਾਲ ਦੱਸਿਆ ਜਾ ਰਿਹਾ ਹੈ।