ਗੁਜਰਾਤ ਦੇ ਭਾਵਨਗਰ ’ਚ ਮਾਨ ਨੇ ਰੋਡ ਸ਼ੋਅ ’ਚ ਕੀਤੀ ਸ਼ਮੂਲੀਅਤ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਨੇ ਪੰਜਾਬ ਦੀਆਂ ਸਾਰੀਆਂ 13 ਲੋਕ ਸਭਾ ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਇਸਦੇ ਚੱਲਦਿਆਂ ਮੁੱਖ ਮੰਤਰੀ ਭਗਵੰਤ ਮਾਨ ਆਉਂਦੀ 19 ਅਪ੍ਰੈਲ ਤੋਂ ਪੰਜਾਬ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦੇਣਗੇ। ਇਸਦੇ ਲਈ ਸਾਰਾ ਪਲਾਨ ਵੀ ਤਿਆਰ ਕਰ ਲਿਆ ਗਿਆ ਹੈ। ਇਹ ਵੀ ਜਾਣਕਾਰੀ ਮਿਲੀ ਹੈ ਕਿ ਮੁੱਖ ਮੰਤਰੀ ਪੰਜਾਬ ਦੇ ਹਰ ਇਕ ਲੋਕ ਸਭਾ ਹਲਕੇ ਵਿਚ ਤਿੰਨ-ਤਿੰਨ ਚੋਣ ਪ੍ਰਚਾਰ ਕਰਨਗੇ। ਉਧਰ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਗੁਜਰਾਤ ਪਹੁੰਚ ਕੇ ਆਮ ਆਦਮੀ ਪਾਰਟੀ ਲਈ ਚੋਣ ਪ੍ਰਚਾਰ ਕੀਤਾ। ਮੁੱਖ ਮੰਤਰੀ ਮਾਨ ਨੇ ਭਾਵਨਗਰ ’ਚ ਪਾਰਟੀ ਦੇ ਉਮੀਦਵਾਰ ਉਮੇਸ਼ ਮਕਵਾਨਾ ਵਲੋਂ ਨਾਮਜ਼ਦਗੀ ਪੱਤਰ ਭਰਨ ਸਮੇਂ ਕੱਢੇ ਗਏ ਰੋਡ ਸ਼ੋਅ ਵਿਚ ਵੀ ਹਾਜ਼ਰੀ ਭਰੀ। ਇਸ ਮੌਕੇ ਭਗਵੰਤ ਮਾਨ ਨੇ ਵਿਰੋਧੀ ਸਿਆਸੀ ਪਾਰਟੀਆਂ ਦੀ ਜੰਮ ਕੇ ਆਲੋਚਨਾ ਕੀਤੀ ਅਤੇ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਦੀ ਅਪੀਲ ਕੀਤੀ।