Breaking News
Home / ਕੈਨੇਡਾ / Front / ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨਹੀਂ ਲੜਨਗੇ ਚੋਣ

ਕਾਂਗਰਸ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਨਹੀਂ ਲੜਨਗੇ ਚੋਣ

ਕਿਹਾ : ਪਾਰਟੀ ਜਿਸ ਨੂੰ ਵੀ ਖਡੂਰ ਸਾਹਿਬ ਤੋਂ ਟਿਕਟ ਦੇਵੇਗੀ ਉਸਦਾ ਉਹ ਦਿਲੋਂ ਕਰਨਗੇ ਸਮਰਥਨ


ਖਡੂਰ ਸਾਹਿਬ/ਬਿਊਰੋ ਨਿਊਜ਼ : ਪੰਜਾਬ ਦੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਇਸ ਵਾਰ ਦੀ ਲੋਕ ਸਭਾ ਚੋਣ ਨਹੀਂ ਲੜਨਾ ਚਾਹੁੰਦੇ। ਉਨ੍ਹਾਂ ਟਿਕਟ ਦੀ ਦੌੜ ਵਿਚੋਂ ਆਪਣੇ ਆਪ ਨੂੰ ਪਿੱਛੇ ਹਟਾ ਲਿਆ ਹੈ। ਮੌਜੂਦਾ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ ਹੁਣ ਸੂਬੇ ਦੀ ਰਾਜਨੀਤੀ ਵਿਚ ਸਰਗਰਮ ਹੋਣਾ ਚਾਹੁੰਦੇ ਹਨ ਅਤੇ ਉਹ 2027 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਲਈ ਆਪਣੀ ਪੂਰੀ ਤਾਕਤ ਲਗਾਉਣਾ ਚਾਹੁੰਦੇ। ਜਿਸ ਤਰ੍ਹਾਂ ਹੀ 2024 ਦੀਆਂ ਲੋਕ ਸਭਾ ਚੋਣਾਂ ਸੰਪੰਨ ਹੋ ਜਾਣਗੀਆਂ ਉਸ ਤੋਂ ਬਾਅਦ ਡਿੰਪਾ ਸੂਬੇ ਦੀ ਰਾਜਨੀਤੀ ਵਿਚ ਪੂਰੀ ਤਰ੍ਹਾਂ ਸਰਗਰਮ ਹੋ ਜਾਣਗੇ। ਜਸਬੀਰ ਸਿੰਘ ਡਿੰਪਾ ਨੇ ਆਪਣੇ ਸ਼ੋਸ਼ਲ ਮੀਡੀਆ ਅਕਾਊਂਟ ਐਕਸ ’ਤੇ ਇਕ ਪੋਸਟ ਪਾ ਕੇ ਕਿਹਾ ਕਿ ਕਾਂਗਰਸ ਪਾਰਟੀ ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਜਿਸ ਨੂੰ ਵੀ ਉਮੀਦਵਾਰ ਬਣਾਏਗੀ ਉਹ ਦਿਲੋਂ ਉਸ ਉਮੀਦਵਾਰ ਦਾ ਸਮਰਥਨ ਕਰਨਗੇ। ਨਾਲ ਹੀ ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਕਾਂਗਰਸ ਪਾਰਟੀ ਦੀ ਕੇਂਦਰੀ ਲੀਡਰਸ਼ਿਪ ਅਤੇ ਸੂਬੇ ਦੀ ਕਾਂਗਰਸ ਕਮੇਟੀ ਨਾਲ ਸਲਾਹ ਕਰਨ ਤੋਂ ਬਾਅਦ ਇਹ ਫੈਸਲਾ ਲਿਆ ਹੈ।

Check Also

ਪ੍ਰਕਾਸ਼ ਸਿੰਘ ਬਾਦਲ ਤੋਂ ‘ਫਖਰ-ਏ-ਕੌਮ’ ਖਿਤਾਬ ਵਾਪਸ ਲੈਣ ਦਾ ਫੈਸਲਾ

ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੂੰ ਮਿਲਦੀਆਂ ਸਹੂਲਤਾਂ ਵਾਪਸ ਲੈਣ ਦੇ ਵੀ ਹੁਕਮ ਅੰਮਿ੍ਰ੍ਰਤਸਰ/ਬਿਊਰੋ ਨਿਊਜ਼ …