ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਵਾਸੀਆਂ ਨੂੰ ਦਿੱਤੀ ਵਧਾਈ
ਨਵੀਂ ਦਿੱਲੀ/ਬਿਊਰੋ ਨਿਊਜ਼ : ਰਾਮਨੌਮੀ ਦਾ ਤਿਉਹਾਰ ਅੱਜ ਪੰਜਾਬ ਸਣੇ ਦੇਸ਼ ਅਤੇ ਵਿਦੇਸ਼ਾਂ ’ਚ ਬੜੀ ਸ਼ਰਧਾ ਅਤੇ ਧੂਮਧਾਮ ਦੇ ਨਾਲ ਮਨਾਇਆ ਗਿਆ। ਦੇਸ਼ ਭਰ ਦੇ ਮੰਦਿਰਾਂ ਵਿਚ ਸ਼ਰਧਾਲੂ ਵੱਡੀ ਗਿਣਤੀ ਵਿਚ ਮੱਥਾ ਟੇਕਣ ਲਈ ਪਹੁੰਚੇ। ਮੰਦਿਰਾਂ ਵਿਚ ਸ਼ਰਧਾਲੂ ਵੱਲੋਂ ਭਗਵਾਨ ਸ੍ਰੀ ਰਾਮ ਦੀ ਆਰਤੀ ਕੀਤੀ ਗਈ ਅਤੇ ਸ਼ਰਧਾਲੂਆਂ ਵੱਲੋਂ ਭਜਨ ਗਾਏ ਗਏ। ਰਾਮਨੌਮੀ ਦੇ ਪਵਿੱਤਰ ਦਿਹਾੜੇ ਮੌਕੇ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ ਗਈ। ਉਧਰ ਰਾਮਨੌਮੀ ਮੌਕੇ ਅਯੁੱਧਿਆ ’ਚ ਬਿਰਾਜਮਾਨ ਰਾਮ ਲੱਲਾ ਦਾ ਪਹਿਲਾ ਸੂਰਿਆ ਤਿਲਕ ਹੋਇਆ ਅਤੇ ਤਿੰਨ ਮਿੰਟ ਤੱਕ ਰਾਮਲੱਲਾ ਦੇ ਮੱਥੇ ’ਤੇ ਸੂਰਜ ਦੀਆਂ ਕਿਰਨਾਂ ਪੈਂਦੀਆਂ ਰਹੀਆਂ। ਰਾਮਨੌਮੀ ਮੌਕੇ ਅਯੁੱਧਿਆ ’ਚ ਰਾਮ ਲੱਲਾ ਦੇ ਦਰਸ਼ਨ ਕਰਨ ਲਈ ਵੱਡੀ ਗਿਣਤੀ ਵਿਚ ਸ਼ਰਧਾਲੂ ਪਹੁੰਚੇ।