Breaking News
Home / ਕੈਨੇਡਾ / Front / ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁੱਲ੍ਹੀ ਜਨਤਕ ਬਹਿਸ ਦੀ ਚੁਣੌਤੀ

ਸੁਖਪਾਲ ਖਹਿਰਾ ਨੇ ਮੁੱਖ ਮੰਤਰੀ ਮਾਨ ਨੂੰ ਦਿੱਤੀ ਖੁੱਲ੍ਹੀ ਜਨਤਕ ਬਹਿਸ ਦੀ ਚੁਣੌਤੀ

ਕਿਹਾ : ਲੋਕ ਸਭਾ ਚੋਣਾਂ ’ਚ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਨੂੰ ਸਿਖਾਉਣਗੇ ਸਬਕ


ਸੰਗਰੂਰ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਗੜ੍ਹ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਜੱਦੀ ਜ਼ਿਲ੍ਹੇ ਵਿਚ ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਮੁੱਖ ਮੰਤਰੀ ਮਾਨ ਨੂੰ ਸੰਗਰੂਰ ’ਚ ਜਨਤਕ ਅਤੇ ਖੁੱਲ੍ਹੀ ਬਹਿਸ ਰੱਖਣ ਦੀ ਚੁਣੌਤੀ ਦੇ ਦਿੱਤੀ ਹੈ। ਖਹਿਰਾ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਪੰਜਾਬ ਵਿਧਾਨ ਸਭਾ ’ਚ ਤਾਂ ਕਿਸੇ ਨੂੰ ਬੋਲਣ ਨਹੀਂ ਦਿੰਦੇ, ਕਿਉਂਕਿ ਮਾਈਕ, ਸਪੀਕਰ ਅਤੇ ਕੈਮਰਿਆਂ ਦਾ ਕੰਟਰੋਲ ਉਨ੍ਹਾਂ ਦੇ ਹੱਥ ਵਿਚ ਹੁੰਦਾ ਹੈ। ਪ੍ਰੰਤੂ ਮੁੱਖ ਮੰਤਰੀ ਸੰਗਰੂਰ ’ਚ ਬਹਿਸ ਰੱਖ ਕੇ ਇਹ ਸਾਬਤ ਕਰਕੇ ਦਿਖਾਉਣ ਕਿ ਸੁਖਪਾਲ ਖਹਿਰਾ ’ਤੇ ਪੰਜਾਬ ਸਰਕਾਰ ਵੱਲੋਂ ਜੋ ਕੇਸ ਦਰਜ ਕਰਵਾਏ ਗਏ ਹਨ ਕਿ ਉਹ ਕੇਸ ਸੱਚੇ ਹਨ। ਖਹਿਰਾ ਨੇ ਅੱਗੇ ਕਿਹਾ ਕਿ ਜੇਕਰ ਮੁੱਖ ਮੰਤਰੀ ਮਾਨ ਮੇਰੇ ਖਿਲਾਫ਼ ਦਰਜ ਕਰਵਾਏ ਕੇਸਾਂ ਨੂੰ ਸਹੀ ਸਾਬਤ ਵਿਚ ਸਫ਼ਲ ਹੋ ਜਾਂਦੇ ਹਨ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਪੰਜਾਬ ਸਰਕਾਰ ਨੂੰ ਆਰੋਪ ਲਗਾਉਂਦਿਆਂ ਕਿਹਾ ਕਿ ਪੰਜਾਬ ਵਿਚ ਬਦਲਾਅ ਦਾ ਨਾਅਰਾ ਲਗਾ ਕੇ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਲੋਕਾਂ ਨੂੰ ਉਲਝਾ ਕੇ ਰੱਖ ਦਿੱਤਾ ਹੈ। ਜਿਸ ਦਾ ਜਵਾਬ ਪੰਜਾਬ ਦੀ ਜਨਤਾ ਲੋਕ ਸਭਾ ਚੋਣਾਂ ਦੌਰਾਨ ਦੇ ਕੇ ਆਮ ਆਦਮੀ ਪਾਰਟੀ ਨੂੰ ਸਬਕ ਸਿਖਾਏਗੀ।

Check Also

ਜਗਮੀਤ ਸਿੰਘ ਬਰਾੜ ਨੇ ਗਿੱਦੜਬਾਹਾ ਜ਼ਿਮਨੀ ਚੋਣ ਲੜਨ ਦੇ ਦਿੱਤੇ ਸੰਕੇਤ

ਕਿਹਾ : ਜਲਦੀ ਹੀ ਕਰਾਂਗਾ ਗਿੱਦੜਬਾਹਾ ਹਲਕੇ ਦੇ ਪਿੰਡਾਂ ਦਾ ਦੌਰਾ ਸ੍ਰੀ ਮੁਕਤਸਰ ਸਾਹਿਬ/ਬਿਊਰੋ ਨਿਊਜ਼ …