4.6 C
Toronto
Saturday, October 25, 2025
spot_img
HomeਕੈਨੇਡਾFrontਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ...

ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵਿਰੋਧ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਕੀਤਾ ਗਿ੍ਫਤਾਰ

ਪਰਨੀਤ ਕੌਰ ਅਤੇ ਪਰਮਪਾਲ ਕੌਰ ਦਾ ਵੀ ਹੋ ਰਿਹਾ ਵਿਰੋਧ
ਮੋਗਾ/ਬਿਊਰੋ ਨਿਊਜ਼
ਭਾਰਤੀ ਜਨਤਾ ਪਾਰਟੀ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 9 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ ਅਤੇ ਇਨ੍ਹਾਂ ਉਮੀਦਵਾਰਾਂ ਵਲੋਂ ਆਪਣਾ ਚੋਣ ਪ੍ਰਚਾਰ ਵੀ ਕੀਤਾ ਜਾ ਰਿਹਾ ਹੈ। ਇਸਦੇ ਚੱਲਦਿਆਂ ਵੱਡੀ ਗਿਣਤੀ ਵਿਚ ਕਿਸਾਨ, ਭਾਜਪਾ ਉਮੀਦਵਾਰਾਂ ਦਾ ਵਿਰੋਧ ਵੀ ਕਰ ਰਹੇ ਹਨ। ਭਾਜਪਾ ਨੇ ਫਰੀਦਕੋਟ ਲੋਕ ਸਭਾ ਹਲਕੇ ਤੋਂ ਗਾਇਕ ਹੰਸ ਰਾਜ ਹੰਸ ਨੂੰ ਟਿਕਟ ਦਿੱਤੀ ਹੈ ਅਤੇ ਹੰਸ ਰਾਜ ਹੰਸ ਵਲੋਂ ਕੀਤੇ ਜਾ ਰਹੇ ਚੋਣ ਪ੍ਰਚਾਰ ਦੌਰਾਨ ਕਿਸਾਨਾਂ ਵਲੋਂ ਲਗਾਤਾਰ ਉਨ੍ਹਾਂ ਦਾ ਵਿਰੋਧ ਜਾਰੀ ਹੈ। ਇਸੇ ਦੌਰਾਨ ਮੋਗਾ ਦੇ ਕਸਬਾ ਬਾਘਾਪੁਰਾਣਾ ਵਿਚ ਵੀ ਹੰਸ ਰਾਜ ਦਾ ਕਿਸਾਨਾਂ ਨੇ ਸਖਤ ਵਿਰੋਧ ਕੀਤਾ। ਇਸ ਵਿਰੋਧ ਦੇ ਚੱਲਦਿਆਂ ਪੁਲਿਸ ਨੇ ਕਈ ਕਿਸਾਨਾਂ ਨੂੰ ਗਿ੍ਰਫਤਾਰ ਵੀ ਕਰ ਲਿਆ ਸੀ। ਕਿਸਾਨਾਂ ਦਾ ਕਹਿਣਾ ਹੈ ਕਿ ਭਾਜਪਾ ਨੇ ਕਿਸਾਨਾਂ ਨਾਲ ਧੱਕਾ ਕੀਤਾ ਹੈ ਅਤੇ ਇਸ ਕਰਕੇ ਭਾਜਪਾ ਦੇ ਉਮੀਦਵਾਰਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਪਟਿਆਲਾ ਤੋਂ ਭਾਜਪਾ ਦੀ ਉਮੀਦਵਾਰ ਪਰਨੀਤ ਕੌਰ ਅਤੇ ਬਠਿੰਡਾ ਤੋਂ ਭਾਜਪਾ ਦੀ ਉਮੀਦਵਾਰ ਪਰਮਪਾਲ ਕੌਰ ਦਾ ਵੀ ਕਿਸਾਨਾਂ ਨੇ ਸਖਤ ਵਿਰੋਧ ਕੀਤਾ ਹੈ।
RELATED ARTICLES
POPULAR POSTS