Breaking News
Home / ਕੈਨੇਡਾ / Front / ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ
ਮੁਹਾਲੀ/ਬਿਊਰੋ ਨਿਊਜ਼
ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਗਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਅੱਜ ਵੀਰਵਾਰ ਨੂੰ ਬਾਅਦ ਦੁਪਹਿਰ ਐਲਾਨਿਆ ਗਿਆ ਅਤੇ ਇਸ ਵਾਰ ਵੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੁੜੀਆਂ ਨੇ ਹੀ ਬਾਜ਼ੀ ਮਾਰੀ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਆਦਿੱਤੀ ਨੇ 650 ਵਿਚੋਂ 650 ਅੰਕ ਪ੍ਰਾਪਤ ਕਰਕੇ ਪੰਜਾਬ ’ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਨੇ ਦੂਜਾ ਅਤੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮਿ੍ਰਤਸਰ ਦੀ ਵਿਦਿਆਰਥਣ ਕਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਭਲਕੇ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਉੱਤੇ ਦੇਖ ਸਕਦੇ ਹਨ।

Check Also

ਸੁਨੀਲ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ’ਤੇ ਸਾਧਿਆ ਨਿਸ਼ਾਨਾ

ਕਿਹਾ : ਕੁਝ ਲੋਕਾਂ ਦਾ ਧੰਦਾ ਹੈ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕਰਨਾ ਲੁਧਿਆਣਾ/ਬਿਊਰੋ ਨਿਊਜ਼ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਆਗੂ ਰਾਜਾ ਵੜਿੰਗ ’ਤੇ ਸਿਆਸੀ ਨਿਸ਼ਾਨਾ ਸਾਧਿਆ ਹੈ। ਲੁਧਿਆਣਾ ਪੱਛਮੀ ਦੀ ਜ਼ਿਮਨੀ ਚੋਣ ਲਈ ਭਾਜਪਾ ਉਮੀਦਵਾਰ ਜੀਵਨ ਗੁਪਤਾ ਹੱਕ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਜਾਖੜ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੀ ਆਲੋਚਨਾ ਕੀਤੀ ਹੈ। ਜਾਖੜ ਨੇ ਰਾਜਾ ਵੜਿੰਗ ’ਤੇ ਆਰੋਪ ਲਗਾਉਂਦਿਆਂ ਕਿਹਾ ਕਿ ਕੁਝ ਲੋਕਾਂ ਦਾ ਧੰਦਾ ਬਣ ਚੁੱਕਾ ਹੈ ਕਿ ਚੋਣਾਂ ਦੇ ਨਾਮ ’ਤੇ ਫੰਡ ਇਕੱਠਾ ਕੀਤਾ ਜਾਵੇ। ਜਾਖੜ ਨੇ ਕਿਹਾ ਕਿ ਇਹ ਨੇਤਾ ਸ਼ਰਾਬ ਅਤੇ ਨਸ਼ੇ ਵਾਲਿਆਂ ਕੋਲੋਂ ਵੀ ਚੰਦਾ ਲੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਪੰਜਾਬ ਅਤੇ ਹਰਿਆਣਾ ਦੇ ਚੀਫ ਜਸਟਿਸ ਅਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਪੱਤਰ ਲਿਖਾਂਗਾ ਕਿ ਚੀਫ ਜਸਟਿਸ ਸਣੇ ਦੇਸ਼ ਦੀ ਕਿਸੇ ਵੀ ਏਜੰਸੀ ਦੇ ਅਧਿਕਾਰੀਆਂ ਦੀ ਨਿਗਰਾਨੀ ਵਿਚ ਸਾਰੇ ਆਗੂਆਂ ਦੀ ਜਾਂਚ ਹੋਣੀ ਚਾਹੀਦੀ ਹੈ। ਜਾਖੜ ਨੇ ਸਵਾਲ ਚੁੱਕਿਆ ਕਿ ਜਿਹੜੇ ਆਗੂ ਛੋਟੀਆਂ ਜਿਹੀਆਂ ਦੁਕਾਨਾਂ ਚਲਾਉਂਦੇ ਸਨ, ਉਹ ਅੱਜ ਵੱਡੀਆਂ ਵੱਡੀਆਂ ਕੋਠੀਆਂ ਕਿਸ ਤਰ੍ਹਾਂ ਬਣਾ ਰਹੇ ਹਨ।