ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 7 ਸੀਟਾਂ ‘ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਇਸਦੇ ਚੱਲਦਿਆਂ ਅਕਾਲੀ ਦਲ ਨੇ ਅਜੇ ਤੱਕ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ। ਧਿਆਨ ਰਹੇ ਕਿ ਹਰਸਿਮਰਤ ਕੌਰ ਬਾਦਲ ਬਠਿੰਡਾ ਲੋਕ ਸਭਾ ਹਲਕੇ ਤੋਂ ਅਕਾਲੀ ਦਲ ਦੇ ਮੌਜੂਦਾ ਸੰਸਦ ਮੈਂਬਰ ਵੀ ਹਨ ਅਤੇ ਉਹ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ‘ਚ ਮੰਤਰੀ ਵੀ ਰਹੇ ਹਨ। ਖੇਤੀ ਕਾਨੂੰਨਾਂ ਨੂੰ ਲੈ ਕੇ ਹਰਸਿਮਰਤ ਕੌਰ ਬਾਦਲ ਨੇ ਮੰਤਰੀ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ ਅਤੇ ਅਕਾਲੀ ਦਲ ਦਾ ਭਾਜਪਾ ਨਾਲ ਗਠਜੋੜ ਵੀ ਟੁੱਟ ਗਿਆ ਸੀ। ਇਸਦੇ ਚੱਲਦਿਆਂ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਬਠਿੰਡਾ ਤੋਂ ਕਿਸ ਨੂੰ ਟਿਕਟ ਦੇਣੀ ਹੈ, ਇਹ ਪਾਰਟੀ ਫੈਸਲਾ ਕਰੇਗੀ। ਹਰਸਿਮਰਤ ਨੇ ਕਿਹਾ ਕਿ ਪਾਰਟੀ ਉਨ÷ ਾਂ ਨੂੰ ਟਿਕਟ ਦੇਵੇ ਜਾਂ ਨਾ ਦੇਵੇ, ਪਰ ਉਹ ਬਠਿੰਡਾ ਵਿਚ ਹੀ ਰਹਿਣਗੇ।
Check Also
ਮਾਰਕ ਕਾਰਨੀ ਬਣੇ ਕੈਨੇਡਾ ਦੇ ਪ੍ਰਧਾਨ ਮੰਤਰੀ, ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
ਭਾਰਤੀ ਮੂਲ ਦੀ ਅਨੀਤਾ ਅਨੰਦ ਵਿਦੇਸ਼ ਮੰਤਰੀ, ਮਨਿੰਦਰ ਸਿੱਧੂ ਵਪਾਰ ਮੰਤਰੀ, ਰਣਦੀਪ ਸਿੰਘ ਸਰਾਏ ਤੇ …