6.7 C
Toronto
Wednesday, April 1, 2026
spot_img
Homeਜੀ.ਟੀ.ਏ. ਨਿਊਜ਼ਓਨਟਾਰੀਓ 'ਚ ਵਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ

ਓਨਟਾਰੀਓ ‘ਚ ਵਧ ਸਕਦੀਆਂ ਹਨ ਗੈਸ ਦੀਆਂ ਕੀਮਤਾਂ

ਓਨਟਾਰੀਓ/ਬਿਊਰੋ ਨਿਊਜ਼ : ਓਨਟਾਰੀਓ ਵਿੱਚ ਇਸ ਹਫਤੇ ਦੇ ਅੰਤ ਵਿੱਚ ਗੈਸ ਦੀਆਂ ਕੀਮਤਾਂ ਵਿੱਚ ਭਾਰੀ ਵਾਧਾ ਵੇਖਣ ਨੂੰ ਮਿਲ ਸਕਦਾ ਹੈ। ਇੰਡਸਟਰੀ ਦੇ ਇੱਕ ਮਾਹਿਰ ਦਾ ਕਹਿਣਾ ਹੈ ਕਿ ਪ੍ਰੋਵਿੰਸ ਵਿੱਚ ਇਸ ਪੱਧਰ ਤੱਕ ਦੋ ਸਾਲਾਂ ਤੋਂ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ।
ਕੈਨੇਡੀਅਨਜ਼ ਫੌਰ ਅਫੋਰਡੇਬਲ ਐਨਰਜੀ ਦੇ ਪ੍ਰੈਜ਼ੀਡੈਂਟ ਡੈਨ ਮੈਕਟੀਗ ਦਾ ਕਹਿਣਾ ਹੈ ਕਿ ਓਨਟਾਰੀਓ ਤੇ ਕਿਊਬਿਕ ਦੋਵਾਂ ਵਿੱਚ ਵੀਰਵਾਰ ਨੂੰ 14 ਫੀਸਦੀ ਤੱਕ ਪ੍ਰਤੀ ਲੀਟਰ ਗੈਸ ਦੀਆਂ ਕੀਮਤਾਂ ਵਿੱਚ ਵਾਧਾ ਹੋ ਸਕਦਾ ਹੈ। ਓਨਟਾਰੀਓ ਭਰ ਵਿੱਚ ਇਸ ਨਾਲ ਪ੍ਰਤੀ ਲੀਟਰ ਗੈਸ ਦੀਆਂ ਕੀਮਤਾਂ ਵਿੱਚ 1.79 ਡਾਲਰ ਦਾ ਵਾਧਾ ਹੋ ਸਕਦਾ ਹੈ।

 

RELATED ARTICLES
POPULAR POSTS