-1.9 C
Toronto
Thursday, December 4, 2025
spot_img
Homeਭਾਰਤਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਖ਼ਿਲਾਫ਼ ਕੇਸ ਦਰਜ

ਭਾਜਪਾ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਖ਼ਿਲਾਫ਼ ਕੇਸ ਦਰਜ

SAKSHI_MAHARAJ_Lਮੇਰਠ/ਬਿਊਰੋ ਨਿਊਜ਼ : ਅਬਾਦੀ ‘ਤੇ ਕਾਬੂ ਪਾਉਣ ਸਬੰਧੀ ਕੀਤੀ ਵਿਵਾਦਤ ਟਿੱਪਣੀ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਸਾਕਸ਼ੀ ਮਹਾਰਾਜ ਖ਼ਿਲਾਫ਼ ਪੁਲਿਸ ਨੇ ਐਫਆਈਆਰ ਦਰਜ ਕੀਤੀ ਹੈ। ਉਸ ਖ਼ਿਲਾਫ਼ 298, 188, 295ਏ ਅਤੇ 153ਬੀ ਤਹਿਤ ਇਹ ਧਾਰਾਵਾਂ ਦਰਜ ਕੀਤੀਆਂ ਗਈਆਂ ਹਨ। ਪੁਲਿਸ ਨੇ ਉਸ ਸਮੇਂ ਇਹ ਕਾਰਵਾਈ ਕੀਤੀ ਹੈ ਜਦੋਂ  ‘ਸੰਤ ਸੰਮੇਲਨ’ ਦੌਰਾਨ ਸਾਕਸ਼ੀ ਮਹਾਰਾਜ ਨੇ ਕਿਹਾ ਸੀ ਕਿ ਦੇਸ਼ ਵਿਚ ਅਬਾਦੀ ਵਧਣ ਲਈ ਹਿੰਦੂ ਨਹੀਂ ਸਗੋਂ ‘ਉਹ’ ਜ਼ਿੰਮੇਵਾਰ ਹਨ ਜਿਨ੍ਹਾਂ ਦੀਆਂ ਚਾਰ-ਚਾਰ ਪਤਨੀਆਂ ਅਤੇ 40 ਬੱਚੇ ਹਨ। ਉਨ੍ਹਾਂ ਦੇ ਇਸ ਬਿਆਨ ਨੂੰ ਮੁਸਲਮਾਨਾਂ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਸੁਪਰੀਮ ਕੋਰਟ ਵੱਲੋਂ ਚਾਰ ਕੁ ਦਿਨ ਪਹਿਲਾਂ ਧਰਮ ਜਾਂ ਜਾਤ ਦੇ ਨਾਮ ‘ਤੇ ਵੋਟਾਂ ਮੰਗਣ ਨੂੰ ਗ਼ੈਰਕਾਨੂੰਨੀ ਕਰਾਰ ਦੇਣ ਮਗਰੋਂ ਇਹ ਬਿਆਨ ਆਉਣ ਨਾਲ ਵਿਵਾਦ ਖੜ੍ਹਾ ਹੋ ਗਿਆ ਹੈ। ਭਾਜਪਾ ਨੇ ਆਪਣੇ ਆਪ ਨੂੰ ਇਸ ਬਿਆਨ ਤੋਂ ਵੱਖ ਕਰ ਲਿਆ ਹੈ। ਕੇਂਦਰੀ ਮੰਤਰੀ ਮੁਖਤਾਰ ਅੱਬਾਸ ਨਕਵੀ ਨੇ ਕਿਹਾ ਕਿ ਭਾਜਪਾ ਸਾਰਿਆਂ ਨੂੰ ਨਾਲ ਲੈ ਕੇ ਚੱਲਣ ਵਿਚ ਯਕੀਨ ਕਰਦੀ ਹੈ ਅਤੇ ਦੇਸ਼ ਕਾਨੂੰਨ ਤੇ ਸੰਵਿਧਾਨ ਅਨੁਸਾਰ ਚੱਲਦਾ ਹੈ ਨਾ ਕਿ ਡੰਡੇ ਨਾਲ। ਕਾਂਗਰਸ ਨੇ ਕਿਹਾ ਹੈ ਕਿ ਉਹ ਸੰਸਦ ਮੈਂਬਰ ਖ਼ਿਲਾਫ਼ ਚੋਣ ਕਮਿਸ਼ਨ ਕੋਲ ਸ਼ਿਕਾਇਤ ਕਰੇਗੀ।

RELATED ARTICLES
POPULAR POSTS