ਲੁਧਿਆਣਾ/ਬਿਊਰੋ ਨਿਊਜ਼ : ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਵਨੀਤ ਸਿੰਘ ਬਿੱਟੂ ਨੇ ਕਿਹਾ ਹੈ ਕਿ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਭਾਜਪਾ ਉਮੀਦਵਾਰਾਂ ਦਾ ਹੋ ਰਿਹਾ ਵਿਰੋਧ ਸਿਰਫ਼ ਰਾਜਨੀਤੀ ਤੋਂ ਪ੍ਰੇਰਿਤ ਹੈ ਅਤੇ ਅਗਲੇ ਦਿਨਾਂ ਦੌਰਾਨ ਸਾਰੀ ਸਥਿਤੀ ਸਪੱਸ਼ਟ ਹੋ ਜਾਵੇਗੀ। ਉਨ੍ਹਾਂ ਆਮ ਆਦਮੀ ਪਾਰਟੀ ‘ਤੇ ਵੀ ਸਵਾਲ ਚੁੱਕੇ।
ਲੁਧਿਆਣਾ ਸਥਿਤ ਭਾਜਪਾ ਦਫ਼ਤਰ ਵਿੱਚ ਮੀਡੀਆ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਲੋਕ ਆਪਣੇ ਸਿਆਸੀ ਹਿੱਤਾਂ ਲਈ ਇਹ ਸਭ ਕੁਝ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਕਣਕ ਦੀ ਫ਼ਸਲ ਵਾਢੀ ਲਈ ਤਿਆਰ ਹੈ ਅਤੇ ਕਿਸਾਨ ਤਾਂ ਮੌਸਮ ਦੀ ਬਣੀ ਹੋਈ ਬੇਯਕੀਨੀ ਕਰ ਕੇ ਆਪਣੀ ਫ਼ਸਲ ਸਾਂਭਣ ਵਿੱਚ ਲੱਗੇ ਹੋਏ ਹਨ।
ਉਨ੍ਹਾਂ ਕਿਹਾ ਕਿ ਦੋ ਤਾਕਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਲਈ ਕੀਤੇ ਕੰਮਾਂ ਤੋਂ ਨਾਖ਼ੁਸ਼ ਹਨ, ਜੋ ਅਜਿਹੀਆਂ ਹਰਕਤਾਂ ਕਰ ਰਹੇ ਹਨ। ਬਿੱਟੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵੱਲੋਂ ਜਾਰੀ ਕੀਤੇ ਸੰਕਲਪ ਪੱਤਰ ਵਿੱਚ ਅਗਲੇ ਸਾਲਾਂ ਲਈ ਤਿਆਰ ਕੀਤੇ ਗਏ ਰੋਡ ਮੈਪ ਬਾਰੇ ਸਭ ਕੁਝ ਦੱਸਿਆ ਗਿਆ ਹੈ ਕਿ ਉਹ ਕਿਰਸਾਨੀ ਲਈ ਕੀ ਕਰਨਾ ਚਾਹੁੰਦੇ ਹਨ।
ਉਨ੍ਹਾਂ ਭ੍ਰਿਸ਼ਟਾਚਾਰ ਦੇ ਆਰੋਪਾਂ ਦਾ ਸਾਹਮਣਾ ਕਰ ਰਹੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਅਸਤੀਫੇ ਦੀ ਮੰਗ ਕਰਦਿਆਂ ਕਿਹਾ ਕਿ ਕੇਜਰੀਵਾਲ ਅਤੇ ਇਸਦੀ ਪਾਰਟੀ ਅੰਨਾ ਹਜ਼ਾਰੇ ਅੰਦੋਲਨ ਦੌਰਾਨ ਰਾਮ ਲੀਲਾ ਮੈਦਾਨ ਤੋਂ ਦੇਸ਼ ਦੀ ਜਨਤਾ ਨਾਲ ਕੀਤੇ ਹਰ ਵਾਅਦੇ ਤੋਂ ਮੁੱਕਰ ਗਈ ਹੈ।
ਉਨ੍ਹਾਂ ਕਿਹਾ ਕਿ ਵੀਆਈਪੀ ਕਲਚਰ ‘ਤੇ ਸਖ਼ਤ ਇਤਰਾਜ਼ ਕਰਨ ਵਾਲੀ ਪਾਰਟੀ ਦੇ ਸੁਪਰੀਮੋ ਖੁਦ 43 ਕਰੋੜ ਦੇ ਆਲੀਸ਼ਾਨ ਬੰਗਲੇ ‘ਚ ਰਹਿ ਰਹੇ ਹਨ।
Check Also
ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦਿੱਤਾ ਅਸਤੀਫਾ
ਹਰਜਿੰਦਰ ਸਿੰਘ ਧਾਮੀ ਤੀਜੀ ਵਾਰ ਬਣੇ ਸਨ ਐਸਜੀਪੀਸੀ ਦੇ ਪ੍ਰਧਾਨ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …