ਔਰੰਗਾਬਾਦ : ਬਿਹਾਰ ਦੇ ਔਰੰਗਾਬਾਦ ਵਿਚ ਇੱਕ ਸੀ.ਆਰ.ਪੀ.ਐਫ. ਜਵਾਨ ਨੇ 4 ਜਵਾਨਾਂ ਨੂੰ ਗੋਲੀ ਮਾਰ ਦਿੱਤੀ ਹੈ। ਹਮਲੇ ਦਾ ਸ਼ਿਕਾਰ ਹੋਏ ਚਾਰਾਂ ਜਵਾਨਾਂ ਦੀ ਮੌਤ ਹੋ ਗਈ ਹੈ। ਮੁਲਜ਼ਮ ਜਵਾਨ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਜਾਣਕਾਰੀ ਮੁਤਾਬਕ ਇਹ ਘਟਨਾ ਨਬੀਨਗਰ ਪਾਵਰ ਜਨਰੇਟਰ ਕੰਪਨੀ ਦੀ ਹੈ। ਮੁਲਜ਼ਮ ਜਵਾਨ ਬਲਬੀਰ ਸਿੰਘ ਨੇ ਛੁੱਟੀ ਲਈ ਅਰਜ਼ੀ ਦਿੱਤੀ ਸੀ ਪਰ ਉਸ ਨੂੰ ਛੁੱਟੀ ਨਹੀਂ ਮਿਲ ਸਕੀ। ਕਿਸੇ ਹੋਰ ਜਵਾਨ ਨੇ ਛੁੱਟੀ ਨਾ ਮਿਲਣ ‘ਤੇ ਤਨਜ਼ ਕਸ ਦਿੱਤਾ। ਇਸ ‘ਤੇ ਬਲਬੀਰ ਨੂੰ ਗੁੱਸਾ ਆ ਗਿਆ ਤੇ ਉਸ ਨੇ ਆਪਣੀ ਰਾਈਫਲ ਨਾਲ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਹਮਲੇ ਵਿਚ 4 ਜਵਾਨਾਂ ਦੀ ਮੌਤ ਹੋ ਗਈ ਹੈ।
Check Also
ਤਹੱਵੁਰ ਰਾਣਾ ਨੂੰ ਐਨ.ਆਈ.ਏ. ਨੇ 18 ਦਿਨਾਂ ਦੇ ਰਿਮਾਂਡ ’ਤੇ ਲਿਆ
ਲੰਘੇ ਕੱਲ੍ਹ ਹੀ ਤਹੱਵੁਰ ਰਾਣਾ ਨੂੰ ਅਮਰੀਕਾ ਤੋਂ ਲਿਆਂਦਾ ਗਿਆ ਸੀ ਭਾਰਤ ਨਵੀਂ ਦਿੱਲੀ/ਬਿਊਰੋ ਨਿਊਜ਼ …