Breaking News
Home / ਪੰਜਾਬ / ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦਾ ਨਤੀਜਾ ਐਲਾਨਿਆ

ਲੁਧਿਆਣਾ ਦੀ ਆਦਿੱਤੀ ਨੇ 100% ਅੰਕ ਲੈ ਕੇ ਪਹਿਲਾ ਸਥਾਨ ਹਾਸਲ ਕੀਤਾ
ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ ਲਈ ਗਈ ਦਸਵੀਂ ਦੀ ਪ੍ਰੀਖਿਆ ਦਾ ਨਤੀਜਾ ਵੀਰਵਾਰ ਨੂੰ ਬਾਅਦ ਦੁਪਹਿਰ ਐਲਾਨਿਆ ਗਿਆ ਅਤੇ ਇਸ ਵਾਰ ਵੀ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੁੜੀਆਂ ਨੇ ਹੀ ਬਾਜ਼ੀ ਮਾਰੀ ਹੈ। ਤੇਜਾ ਸਿੰਘ ਸੁਤੰਤਰ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਸ਼ਿਮਲਾਪੁਰੀ (ਲੁਧਿਆਣਾ) ਦੀ ਆਦਿੱਤੀ ਨੇ 650 ਵਿਚੋਂ 650 ਅੰਕ ਪ੍ਰਾਪਤ ਕਰਕੇ ਪੰਜਾਬ ‘ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਇਸੇ ਸਕੂਲ ਦੀ ਅਲੀਸ਼ਾ ਸ਼ਰਮਾ ਨੇ ਦੂਜਾ ਅਤੇ ਅੰਬਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਨਵਾਂ ਤਨੈਲ ਤਹਿਸੀਲ ਬਾਬਾ ਬਕਾਲਾ ਜ਼ਿਲ੍ਹਾ ਅੰਮ੍ਰਿਤਸਰ ਦੀ ਵਿਦਿਆਰਥਣ ਕਰਮਨਪ੍ਰੀਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ। ਬੋਰਡ ਅਧਿਕਾਰੀਆਂ ਨੇ ਦੱਸਿਆ ਕਿ ਸਬੰਧਤ ਪ੍ਰੀਖਿਆਰਥੀ ਆਪਣਾ ਨਤੀਜਾ ਭਲਕੇ 19 ਅਪਰੈਲ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਵੈੱਬਸਾਈਟ ਉੱਤੇ ਦੇਖ ਸਕਦੇ ਹਨ।

 

Check Also

ਹੁਸ਼ਿਆਰਪੁਰ ਤੋਂ 4 ਵਾਰ ਸੰਸਦ ਮੈਂਬਰ ਰਹੇ ਕਮਲ ਚੌਧਰੀ ਦਾ ਦਿਹਾਂਤ

3 ਵਾਰ ਕਾਂਗਰਸ ਅਤੇ 1 ਵਾਰ ਭਾਜਪਾ ਦੀ ਟਿਕਟ ’ਤੇ ਜਿੱਤੀ ਸੀ ਚੋਣ ਹੁਸ਼ਿਆਰਪੁਰ/ਬਿਊਰੋ ਨਿਊਜ਼ …