Breaking News
Home / ਕੈਨੇਡਾ / Front / ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਜੇਲ੍ਹ ’ਚ ਬੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਭਗਵੰਤ ਮਾਨ ਚਿੰਤਤ 

ਈਡੀ ਦਾ ਆਰੋਪ : ਕੇਜਰੀਵਾਲ ਜਾਣਬੁੱਝ ਕੇ ਖਾ ਰਹੇ ਹਨ ਮਿੱਠੀਆਂ ਚੀਜ਼ਾਂ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਭਿ੍ਰਸ਼ਟਾਚਾਰ ਦੇ ਮਾਮਲੇ ’ਚ ਤਿਹਾੜ ਜੇਲ੍ਹ ’ਚ ਬੰਦ ਆਮ ਆਦਮੀ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਸਿਹਤ ਨੂੰ ਲੈ ਕੇ ਚਿੰਤਾ ਜਤਾਈ ਹੈ ਅਤੇ ਭਾਰਤੀ ਜਨਤਾ ਪਾਰਟੀ ’ਤੇ ਤਿੱਖਾ ਸਿਆਸੀ ਨਿਸ਼ਾਨਾ ਵੀ ਸਾਧਿਆ ਹੈ। ਭਗਵੰਤ ਮਾਨ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੂਗਰ ਦੇ ਮਰੀਜ਼ ਹਨ ਅਤੇ ਉਨ੍ਹਾਂ ਨੇ ਰੋਜਾਨਾ ਇਨਸੁਲਿਨ ਲੈਣੀ ਹੁੰਦੀ ਹੈ, ਪਰ ਜੇਲ੍ਹ ਦਾ ਪ੍ਰਸ਼ਾਸਨ ਕੇਜਰੀਵਾਲ ਨੂੰ ਇਨਸੁਲਿਨ ਨਹੀਂ ਲੈਣ ਦੇ ਰਿਹਾ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਜੇਲ੍ਹ ਪ੍ਰਸ਼ਾਸਨ ਦੇ ਵਤੀਰੇ ਕਾਰਨ ਇਸ ਸਮੇਂ ਕੇਜਰੀਵਾਲ ਦਾ ਸ਼ੂਗਰ ਲੈਵਲ ਕਾਫੀ ਜ਼ਿਆਦਾ ਹੈ, ਜੋ ਕਿ ਉਨ੍ਹਾਂ ਦੀ ਸਿਹਤ ਨੂੰੂ ਲੈ ਕੇ ਚਿੰਤਾ ਵਾਲੀ ਗੱਲ ਹੈ। ਉਧਰ ਦੂੁਜੇ ਪਾਸੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਆਰੋਪ ਲਗਾਇਆ ਸੀ ਕਿ ਅਰਵਿੰਦ ਕੇਜਰੀਵਾਲ ਜਾਣ ਬੁੱਝ ਕੇ ਮਿਠਾਈ ਅਤੇ ਆਲੂ ਪੂਰੀ ਖਾ ਰਹੇ ਹਨ ਤਾਂ ਜੋ ਉਨ੍ਹਾਂ ਦਾ ਸ਼ੂਗਰ ਲੈਵਲ ਵਧ ਜਾਵੇ ਅਤੇ ਉਨ੍ਹਾਂ ਨੂੰ ਸਿਹਤ ਦੇ ਮੱਦੇਨਜ਼ਰ ਜ਼ਮਾਨਤ ਮਿਲ ਜਾਵੇ। ਧਿਆਨ ਰਹੇ ਕਿ ਜੇਲ੍ਹ ਪ੍ਰਸ਼ਾਸਨ ਨੇ ਕੇਜਰੀਵਾਲ ਨੂੰ ਘਰ ਦਾ ਖਾਣਾ ਖਾਣ ਦੀ ਇਜ਼ਾਜਤ ਦਿੱਤੀ ਹੋਈ ਹੈ।

Check Also

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ …