11.3 C
Toronto
Thursday, April 30, 2026
spot_img
HomeਕੈਨੇਡਾFrontਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਪਟਿਆਲਾ ਕਾਂਗਰਸ ਦੀ ਬਗਾਵਤ ਹਾਈਕਮਾਨ ਤੱਕ ਪਹੁੰਚੀ

ਨਰਾਜ਼ ਆਗੂਆਂ ਨੇ ਰਾਹੁਲ ਨਾਲ ਫੋਨ ’ਤੇ ਕੀਤੀ ਗੱਲਬਾਤ
ਪਟਿਆਲਾ/ਬਿਊਰੋ ਨਿਊਜ਼
ਪਟਿਆਲਾ ਕਾਂਗਰਸ ਵਿਚ ਟਿਕਟ ਦੀ ਵੰਡ ਤੋਂ ਬਾਅਦ ਹੋਈ ਬਗਾਵਤ ਨੂੰ ਰੋਕਣ ਲਈ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਖੁਦ ਮੋਰਚਾ ਸੰਭਾਲਿਆ ਹੋਇਆ ਹੈ। ਰਾਜਾ ਵੜਿੰਗ ਇਸ ਮਾਮਲੇ ਨੂੰ ਲੈ ਕੇ ਦੋ ਵਾਰ ਪਟਿਆਲਾ ਕਾਂਗਰਸ ਦੇ ਆਗੂਆਂ ਨਾਲ ਮੀਟਿੰਗ ਵੀ ਕਰ ਚੁੱਕੇ ਹਨ। ਉਧਰ ਦੂਜੇ ਪਾਸੇ ਪਟਿਆਲਾ ਦੇ ਨਰਾਜ਼ ਕਾਂਗਰਸੀ ਆਗੂਆਂ ਨੇ ਰਾਹੁਲ ਗਾਂਧੀ ਨਾਲ ਫੋਨ ’ਤੇ ਗੱਲ ਕੀਤੀ ਹੈ। ਇਸਦੇ ਚੱਲਦਿਆਂ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਨੇ ਭਲਕੇ 20 ਅਪ੍ਰੈਲ ਨੂੰ ਰਾਜਪੁਰਾ ਵਿਚ ਇਕ ਰੈਲੀ ਵੀ ਰੱਖੀ ਹੋਈ ਹੈ ਅਤੇ ਇਸ ਰੈਲੀ ਵਿਚ ਸੀਨੀਅਰ ਕਾਂਗਰਸੀ ਆਗੂ ਸ਼ਾਮਲ ਹੋ ਕੇ ਆਪਣਾ ਸ਼ਕਤੀ ਪ੍ਰਦਰਸ਼ਨ ਕਰਨਗੇ। ਕੰਬੋਜ ਨੇ ਇਸ ਰੈਲੀ ਵਿਚ ਸ਼ਾਮਲ ਹੋਣ ਲਈ ਰਾਜਾ ਵੜਿੰਗ ਨੂੰ ਵੀ ਸੱਦਾ ਭੇਜਿਆ ਹੈ। ਜ਼ਿਕਰਯੋਗ ਹੈ ਕਿ ਡਾ. ਧਰਮਵੀਰ ਗਾਂਧੀ ਪਿਛਲੇ ਦਿਨੀਂ ਹੀ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ ਸਨ ਅਤੇ ਪਾਰਟੀ ਨੇ ਉਨ੍ਹਾਂ ਨੂੰ ਪਟਿਆਲਾ ਲੋਕ ਸਭਾ ਹਲਕੇ ਤੋਂ ਟਿਕਟ ਵੀ ਦਿੱਤੀ। ਇਸ ਨੂੰ ਲੈ ਕੇ ਕਾਂਗਰਸ ਦੇ ਸੀਨੀਅਰ ਆਗੂ ਨਰਾਜ਼ ਚੱਲ ਰਹੇ ਹਨ।
RELATED ARTICLES
POPULAR POSTS