24.6 C
Toronto
Tuesday, July 14, 2026
spot_img
HomeਕੈਨੇਡਾFrontਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ

ਵਾਈਸ ਐਡਮਿਰਲ ਦਿਨੇਸ਼ ਤਿ੍ਪਾਠੀ ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਹੋਣਗੇ

30 ਅਪ੍ਰੈਲ ਨੂੰ ਅਹੁਦਾ ਸੰਭਾਲਣਗੇ ਤਿ੍ਪਾਠੀ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤੀ ਜਲ ਸੈਨਾ ਦੇ ਅਗਲੇ ਮੁਖੀ ਵਾਈਸ ਐਡਮਿਰਲ ਦਿਨੇਸ਼ ਤਿ੍ਰਪਾਠੀ ਹੋਣਗੇ। ਤਿ੍ਪਾਠੀ ਨੂੰ ਜਲ ਸੈਨਾ ਦਾ ਨਵਾਂ ਚੀਫ ਨਿਯੁਕਤ ਕਰ ਦਿੱਤਾ ਗਿਆ ਹੈ। ਕੇਂਦਰ ਸਰਕਾਰ ਨੇ ਇਸ ਸਬੰਧੀ ਐਲਾਨ ਵੀ ਕਰ ਦਿੱਤਾ ਹੈ। ਦਿਨੇਸ਼ ਤਿ੍ਪਾਠੀ ਮੌਜੂਦਾ ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਦੀ ਜਗ੍ਹਾ ਲੈਣਗੇ, ਜੋ 30 ਅਪ੍ਰੈਲ ਨੂੰ ਰਿਟਾਇਰ ਹੋ ਰਹੇ ਹਨ। ਦਿਨੇਸ਼ ਤਿ੍ਪਾਠੀ ਵੀ ਇਸੇ ਦਿਨ 30 ਅਪ੍ਰੈਲ ਨੂੰ ਹੀ ਅਹੁਦੇ ਦਾ ਕਾਰਜਭਾਰ ਸੰਭਾਲ ਲੈਣਗੇ। ਦੱਸਣਯੋਗ ਹੈ ਕਿ ਦਿਨੇਸ਼ ਤਿ੍ਪਾਠੀ ਹੁਣ ਜਲ ਸੈਨਾ ਸਟਾਫ ਦੇ ਵਾਈਸ ਚੀਫ ਹਨ। ਉਹ ਇਸ ਤੋਂ ਪਹਿਲਾਂ ਪੱਛਮੀ ਜਲ ਸੈਨਾ ਕਮਾਨ ਦੇ ਫਲੈਗ ਅਫਸਰ ਕਮਾਂਡਿੰਗ-ਇਨ-ਚੀਫ ਰਹਿ ਚੁੱਕੇ ਹਨ। ਆਪਣੇ 39 ਸਾਲ ਦੇ ਲੰਬੇ ਕਰੀਅਰ ਵਿਚ ਤਿ੍ਪਾਠੀ ਨੇ ਭਾਰਤੀ ਜਲ ਸੈਨਾ ਦੇ ਕਈ ਅਹਿਮ ਅਹੁਦਿਆਂ ’ਤੇ ਕੰਮ ਕੀਤਾ ਹੈ।
RELATED ARTICLES
POPULAR POSTS