ਕਿਹਾ : 4 ਮਈ ਤੱਕ ਨਵੀਆਂ ਵੋਟਾਂ ਬਣਵਾ ਸਕਦੇ ਹਨ ਨੌਜਵਾਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਅੱਜ ਸ਼ੁੱਕਰਵਾਰ ਨੂੰ ਸੂਬੇ ਦੇ ਲੋਕਾਂ ਦੇ ਸਾਹਮਣੇ ਲਾਈਵ ਹੋਏ ਹਨ।
ਨੇ ਸਪੱਸ਼ਟ ਕੀਤਾ ਕਿ ਇਸ ਸਾਲ ਚੋਣ ਪ੍ਰਕਿਰਿਆ ਵਿਚ 70 ਪ੍ਰਤੀਸ਼ਤ ਵੋਟਿੰਗ ਦਾ ਟੀਚਾ ਰੱਖਿਆ ਗਿਆ ਹੈ। ਇਸਦੇ ਲਈ ਵੋਟਰਾਂ ਦੀਆਂ ਸੁਵਿਧਾਵਾਂ ਦਾ ਪੂਰਾ ਧਿਆਨ ਰੱਖਿਆ ਜਾ ਰਿਹਾ ਹੈ। ਲਾਈਵ ਸੈਸ਼ਨ ਦੇ ਦੌਰਾਨ ਉਨ੍ਹਾਂ ਨੇ ਕਮੈਂਟ ਬਾਕਸ ਵਿਚ ਭੇਜੇ ਪੰਜਾਬ ਦੇ ਲੋਕਾਂ ਦੇ ਸਵਾਲ ਪੜ੍ਹੇ ਅਤੇ ਉਨ੍ਹਾਂ ਦੇ ਜਵਾਬ ਵੀ ਲਾਈਵ ਸੈਸ਼ਨ ਦੌਰਾਨ ਹੀ ਦਿੱਤੇ। ਸਿਬਿਨ ਸੀ. ਨੇ ਕਿਹਾ ਕਿ ਪੰਜਾਬ ਦੇ ਨੌਜਵਾਨ ਅਜੇ ਵੀ ਆਪਣੀ ਵੋਟ ਬਣਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਨੌਮੀਨੇਸ਼ਨ ਦੀ ਆਖਰੀ ਮਿਤੀ 14 ਮਈ ਨਿਰਧਾਰਤ ਕੀਤੀ ਗਈ ਹੈ, ਜਿਸਦੇ ਅਨੁਸਾਰ ਪੰਜਾਬ ਦੇ ਨੌਜਵਾਨ 4 ਮਈ ਤੱਕ ਆਪਣਾ ਨਵਾਂ ਵੋਟ ਬਣਵਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਨੌਜਵਾਨਾਂ ਨੂੰ ਇਸਦੇ ਲਈ ਆਪਣੇ ਬਲਾਕ ਪੱਧਰ ਦੇ ਅਫਸਰ ਨਾਲ ਜਾਂ ਚੋਣ ਕਮਿਸ਼ਨ ਦੀ ਵੈਬਸਾਈਟ ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
![](https://parvasinewspaper.com/wp-content/uploads/2024/04/Siban-C.jpg)