Breaking News
Home / ਕੈਨੇਡਾ / Front / ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਸੁਖਬੀਰ ਬਾਦਲ ਨੇ ਕੇਂਦਰੀ ਸਿਆਸੀ ਪਾਰਟੀਆਂ ’ਤੇ ਲਗਾਏ ਆਰੋਪ

ਕਿਹਾ : ਦਿੱਲੀ ਵਾਲੇ ਪੰਜਾਬ ’ਚ ਆਉਂਦੇ ਹਨ ਲੁੱਟਣ
ਚੰਡੀਗੜ੍ਹ/ਬਿਊਰੋ ਨਿਊਜ਼
ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ ਬਾਦਲ ਨੇ ਭਾਜਪਾ ਅਤੇ ਹੋਰ ਕੇਂਦਰੀ ਸਿਆਸੀ ਪਾਰਟੀਆਂ ਦਾ ਨਾਮ ਲਏ ਬਿਨਾ ਉਨ੍ਹਾਂ ’ਤੇ ਜ਼ੁਬਾਨੀ ਨਿਸ਼ਾਨੇ ਸਾਧੇ। ਉਨ੍ਹਾਂ ਆਰੋਪ ਲਗਾਉਂਦਿਆਂ ਕਿਹਾ ਕਿ ਦਿੱਲੀ ਵਾਲੇ ਪੰਜਾਬ ਨੂੰ ਲੁੱਟਣ ਅਤੇ ਕਬਜ਼ਾ ਕਰਨ ਲਈ ਆਉਂਦੇ ਹਨ। ਸੁਖਬੀਰ ਨੇ ਕਿਹਾ ਕਿ ਸਰਕਾਰ ਨੇ ਹਰਿਆਣਾ ਦਾ ਬਾਰਡਰ ਸੀਲ ਕੀਤਾ ਸੀ ਅਤੇ ਕਿਸਾਨਾਂ ਨੂੰ ਬਾਰਡਰ ਤੋਂ ਨਹੀਂ ਲੰਘਣ ਦਿੱਤਾ ਗਿਆ ਸੀ। ਉਨ੍ਹਾਂ ਕਿਹਾ ਕਿ ਹੁਣ ਵੋਟਾਂ ਨਾਲ ਬਾਰਡਰ ਸੀਲ ਕਰਕੇ ਇਸ ਸਰਕਾਰ ਨੂੰ ਜਵਾਬ ਦਿਓ। ਸੁਖਬੀਰ ਬਾਦਲ ਮੁਹਾਲੀ ਵਿਚ ਇਕ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਧਿਆਨ ਰਹੇ ਕਿ ਇਸ ਵਾਰ ਸ਼ੋ੍ਰਮਣੀ ਅਕਾਲੀ ਦਲ ਬਿਨਾ ਗਠਜੋੜ ਤੋਂ ਹੀ ਪੰਜਾਬ ਵਿਚ ਲੋਕ ਸਭਾ ਚੋਣਾਂ ਲੜ ਰਿਹਾ ਹੈ ਅਤੇ ਪਾਰਟੀ ਨੇ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਵੀ ਕਰ ਦਿੱਤਾ ਹੋਇਆ ਹੈ, ਪਰ ਅਕਾਲੀ ਦਲ ਦੀ ਬਠਿੰਡਾ ਤੋਂ ਮੌਜੂਦਾ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੂੰ ਅਜੇ ਤੱਕ ਟਿਕਟ ਨਹੀਂ ਦਿੱਤੀ ਗਈ ਹੈ।

Check Also

ਮੁੱਖ ਮੰਤਰੀ  ਭਗਵੰਤ ਮਾਨ ਸਮੇਤ ਸਮੂਹ ਕੈਬਨਿਟ ਨੇ ਪੰਜਾਬ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ ਛੋੜ ਦਿਵਸ ਦੀ ਦਿੱਤੀ ਵਧਾਈ

ਕਿਹਾ : ਰੌਸ਼ਨੀਆਂ ਦਾ ਇਹ ਪਵਿੱਤਰ ਤਿਉਹਾਰ ਆਪਸੀ ਏਕਤਾ ਅਤੇ ਸਦਭਾਵਨਾ ਦਾ ਸੁਨੇਹਾ ਦਿੰਦਾ ਹੈ …