Breaking News
Home / ਕੈਨੇਡਾ / Front / ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ ਅੱਜ 21 ਸੂਬਿਆਂ ਦੀਆਂ 102 ਸੀਟਾਂ ’ਤੇ ਪਈਆਂ ਵੋਟਾਂ

ਭਾਰਤ ਭਰ ’ਚ 7 ਗੇੜਾਂ ’ਚ ਹੋਣੀ ਹੈ ਵੋਟਿੰਗ
ਨਵੀਂ ਦਿੱਲੀ/ਬਿਊਰੋ ਨਿਊਜ਼
ਭਾਰਤ ’ਚ ਲੋਕ ਸਭਾ ਚੋਣਾਂ ਦੇ ਪਹਿਲੇ ਗੇੜ ਦੌਰਾਨ 21 ਸੂਬਿਆਂ ਦੀਆਂ 102 ਸੀਟਾਂ ’ਤੇ ਅੱਜ ਵੋਟਾਂ ਪੈ ਗਈਆਂ ਹਨ।  ਅੱਜ ਅੱਠ ਕੇਂਦਰੀ ਮੰਤਰੀਆਂ, ਦੋ ਸਾਬਕਾ ਮੁੱਖ ਮੰਤਰੀਆਂ ਅਤੇ ਸਾਬਕਾ ਰਾਜਪਾਲ ਸਣੇ 1600 ਤੋਂ ਵੱਧ ਉਮੀਦਵਾਰਾਂ ਦੀ ਕਿਸਮਤ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ’ਚ ਬੰਦ ਹੋ ਗਈ ਹੈ। ਵੋਟਿੰਗ ਵਾਲੇ ਇਹ ਹਲਕੇ 21 ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ’ਚ ਹਨ। ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਵੀ ਮਹਾਰਾਸ਼ਟਰ ਦੇ ਨਾਗਪੁਰ ਵਿਚ ਆਪਣੀ ਵੋਟ ਦਾ ਇਸਤੇਮਾਲ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਵਿਚ ਇਹ ਲੋਕ ਸਭਾ ਚੋਣਾਂ 7 ਗੇੜਾਂ ਵਿਚ ਹੋਣੀਆਂ ਹਨ ਅਤੇ ਅਖਰੀਲੇ ਗੇੜ ਤਹਿਤ ਪੰਜਾਬ, ਚੰਡੀਗੜ੍ਹ ਅਤੇ ਹਿਮਾਚਲ ਵਿਚ 1 ਜੂਨ ਨੂੰ ਵੋਟਿੰਗ ਹੋਵੇਗੀ। ਇਨ੍ਹਾਂ 7 ਗੇੜਾਂ ਦੀਆਂ ਵੋਟਾਂ ਤੋਂ ਬਾਅਦ ਨਤੀਜੇ 4 ਜੂਨ ਨੂੰ ਐਲਾਨੇ ਜਾਣੇ ਹਨ।

Check Also

ਤਨਖ਼ਾਹਈਏ ਕਰਾਰ ਦਿੱਤੇ ਜਾਣ ਤੋਂ ਬਾਅਦ ਸ੍ਰੀ ਅਕਾਲ ਤਖ਼ਤ ਸਕੱਤਰੇਤ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ

ਡਾ. ਦਲਜੀਤ ਸਿੰਘ ਚੀਮਾ, ਗੁਲਜ਼ਾਰ ਸਿੰਘ ਰਣੀਕੇ ਅਤੇ ਸ਼ਰਨਜੀਤ ਸਿੰਘ ਢਿੱਲੋਂ ਰਹੇ ਮੌਜੂਦ ਅੰਮਿ੍ਰਤਸਰ/ਬਿਊਰੋ ਨਿਊਜ਼ …