ਨਵੀਂ ਦਿੱਲੀ/ਬਿਊਰੋ ਨਿਊਜ਼ : ਪੰਜਾਬੀ ਦੇ ਨਾਮਵਰ ਕਵੀ ਡਾ. ਮੋਹਨਜੀਤ ਅੱਜ ਸਵੇਰੇ ਕਰੀਬ ਪੌਣੇ 6 ਵਜੇ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ। 7 ਮਈ 1938 ਨੂੰ ਅੰਮਿ੍ਰਤਸਰ ਦੇ ਪਿੰਡ ਅਦਲੀਵਾਲਾ ਵਿੱਚ ਜੰਮੇ ਮੋਹਨਜੀਤ ਬੀਤੇ ਦਿਨਾਂ ਤੋਂ ਬ੍ਰੇਨ ਸਟਰੋਕ ਕਾਰਨ ਪਹਿਲਾਂ ਨਿੱਜੀ ਹਸਪਤਾਲ ਵਿੱਚ ਦਾਖ਼ਲ ਸਨ ਤੇ ਫਿਰ ਉਨ੍ਹਾਂ ਦਾ ਇਲਾਜ ਘਰ ਵਿੱਚ ਹੀ ਡਾਕਟਰਾਂ ਦੀ ਨਿਗਰਾਨੀ ਹੇਠ ਹੀ ਕੀਤਾ ਜਾ ਰਿਹਾ ਸੀ। ਉਨ੍ਹਾਂ ਦੀ ਮੌਤ ’ਤੇ ਪੰਜਾਬੀ ਸਾਹਿਤ ਸਭਾ ਦਿੱਲੀ ਦੀ ਚੇਅਰਪਰਸਨ ਡਾ. ਰੈਣੂਕਾ ਸਿੰਘ, ਡਾਇਰੈਕਟਰ ਬਲਬੀਰ ਮਾਧੋਪੁਰੀ, ਸਿੱਧੂ ਦਮਦਮੀ, ਗੁਰਭਜਨ ਗਿੱਲ, ਨਾਵਲਕਾਰ ਨਛੱਤਰ, ਨਾਟਕਕਾਰ ਡਾ. ਸਵਰਾਜਬੀਰ, ਰਵੇਲ ਸਿੰਘ, ਪੱਤਰਕਾਰ ਜਸਪਾਲ ਸਿੰਘ ਸਿੱਧੂ, ਦਿੱਲੀ ਯੂਨੀਵਰਸਿਟੀ ਦੇ ਪੰਜਾਬੀ ਦੇ ਪ੍ਰੋਫੈਸਰਾਂ ਕੁਲਬੀਰ ਗੋਜਰਾ, ਡਾ. ਰਵੀ ਰਵਿੰਦਰ, ਬਰਜਿੰਦਰ ਨਸਰਾਲੀ, ਲੇਖਕਾਂ ਅਮੀਆ ਕੰਵਰ, ਹਰਜੀਤ ਕੌਰ ਵਿਰਦੀ, ਕਹਾਣੀਕਾਰ ਬਲਵਿੰਦਰ ਸਿੰਘ ਬਰਾੜ ਤੇ ਵੱਖ ਵੱਖ ਸਾਹਿਤਕ ਸੰਸਥਾਵਾਂ ਵੱਲੋਂ ਦੁਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਕਵਿਤਾ, ਅਨੁਵਾਦ ਤੇ ਆਲੋਚਨਾ ਦੀਆਂ ਦੋ ਦਰਜਨ ਤੋਂ ਵੱਧ ਕਿਤਾਬਾਂ ਪੰਜਾਬੀ ਸਾਹਿਤ ਦੀ ਝੋਲੀ ਵਿੱਚ ਪਾਈਆਂ ਹਨ। ਉਨ੍ਹਾਂ ਆਪਣੀ ਸਵੈ ਜੀਵਨੀ ਵੀ ਲਿਖੀ ਹੈ। ਉਨ੍ਹਾਂ ਦੇ ਪਰਿਵਾਰ ਵਿੱਚ ਦੋ ਪੁੱਤਰ ਤੇ ਪਤਨੀ ਹਨ।
Check Also
ਚੋਣਾਂ ਦੌਰਾਨ ਪੋਲਿੰਗ ਸਟੇਸ਼ਨਾਂ ’ਤੇ ਹੋਵੇਗੀ ਮੋਬਾਈਲ ਫੋਨ ਜਮ੍ਹਾਂ ਕਰਾਉਣ ਦੀ ਸਹੂਲਤ
ਹੁਣ ਮੋਬਾਇਲ ਫੋਨਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ ਚੰਡੀਗੜ੍ਹ/ਬਿਊਰੋ ਨਿਊਜ਼ ਲੁਧਿਆਣਾ ਪੱਛਮੀ ਵਿਧਾਨ ਸਭਾ ਸੀਟ ’ਤੇ 19 ਜੂਨ ਨੂੰ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਪ੍ਰਸ਼ਾਸਨ ਨੇ ਵੋਟਰਾਂ ਲਈ ਇਕ ਵੱਖਰੀ ਸਹੂਲਤ ਦੇਣ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਵੋਟ ਪਾਉਣ ਲਈ ਆਉਣ ਵਾਲੇ ਵੋਟਰ ਪੋਲਿੰਗ ਸਟੇਸ਼ਨਾਂ ਦੇ ਬਾਹਰ ਨਿਰਧਾਰਤ ਕਾਊਂਟਰਾਂ ’ਤੇ ਆਪਣੇ ਮੋਬਾਈਲ ਫੋਨ ਜਮ੍ਹਾਂ ਕਰਵਾ ਸਕਦੇ ਹਨ। ਹੁਣ ਮੋਬਾਇਲ ਫੋਨਾਂ ਨੂੰ ਪੋਲਿੰਗ ਸਟੇਸ਼ਨਾਂ ਦੇ ਅੰਦਰ ਲਿਜਾਣ ਦੀ ਇਜਾਜ਼ਤ ਨਹੀਂ ਹੋਵੇਗੀ, ਕਿਉਂਕਿ ਚੋਣ ਪ੍ਰਕਿਰਿਆ ਦੀ ਗੁਪਤਤਾ ਅਤੇ ਮਰਿਆਦਾ ਬਣਾਈ ਰੱਖਣ ਲਈ 100 ਮੀਟਰ ਦੇ ਘੇਰੇ ਅੰਦਰ ਮੋਬਾਇਲ ਫੋਨ ਬੰਦ ਰੱਖੇ ਜਾਣੇ ਚਾਹੀਦੇ ਹਨ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਕਿਹਾ ਕਿ ਲੁਧਿਆਣਾ ਪੱਛਮੀ ਜ਼ਿਮਨੀ ਚੋਣ ਦੌਰਾਨ ਮੋਬਾਈਲ ਫ਼ੋਨ ਜਮ੍ਹਾ ਕਰਾਉਣ ਦੀ ਸਹੂਲਤ ਲਾਗੂ ਕਰਨਾ ਸਾਡੇ ਵੋਟਰਾਂ ਦੀ ਸਹੂਲਤ ਨੂੰ ਬਿਹਤਰ ਬਣਾਉਣਾ ਹੈ।