ਵਰਕਰਾਂ ਨਾਲ ਕੀਤੀ ਗਈ ਮੀਟਿੰਗ ਤੋਂ ਬਾਅਦ ਲਿਆ ਫੈਸਲਾ
ਹੁਸ਼ਿਆਰਪੁਰ/ਬਿਊਰੋ : ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਟਿਕਟ ਨਾਲ ਮਿਲਣ ਕਰਕੇ ਨਾਰਾਜ਼ ਹੋਏ ਭਾਜਪਾ ਆਗੂ ਵਿਜੇ ਸਾਂਪਲਾ ਦੇ ਪਾਰਟੀ ਪ੍ਰਧਾਨ ਜੇਪੀ ਨੱਢਾ ਨਾਲ ਮੁਲਾਕਾਤ ਤੋਂ ਬਾਅਦ ਵੀ ਸੁਰ ਨਹੀਂ ਬਦਲੇ। ਪ੍ਰੰਤੂ ਉਨ੍ਹਾਂ ਸਪੱਸ਼ਟ ਕਰ ਦਿੱਤਾ ਕਿ ਉਹ ਸ਼ੋ੍ਰਮਣੀ ਅਕਾਲੀ ਦਲ ਬਾਦਲ ਵਿਚ ਸ਼ਾਮਲ ਨਹੀਂ ਹੋਣਗੇ। ਵਿਜੇ ਸਾਂਪਲਾ ਨੇ ਆਪਣੇ ਗ੍ਰਹਿ ਵਿਖੇ ਕੀਤੀ ਵਰਕਰਾਂ ਨਾਲ ਮੀਟਿੰਗ ਤੋਂ ਬਾਅਦ ਇਹ ਫੈਸਲਾ ਲਿਆ। ਮੀਟਿੰਗ ਦੌਰਾਨ ਭਾਜਪਾ ਨਾਲੋਂ ਅਲੱਗ ਹੋ ਕੇ ਚੋਣ ਲੜਨ ਦੀਆਂ ਚੁਣੌਤੀਆਂ ’ਤੇ ਚਰਚਾ ਕੀਤੀ ਗਈ। ਜਦਕਿ ਉਨ੍ਹਾਂ ਦੇ ਕੁੱਝ ਸਮਰਥਕਾਂ ਵੱਲੋਂ ਉਨ੍ਹਾਂ ਕਾਂਗਰਸ ਪਾਰਟੀ ਅਤੇ ਕੁੱਝ ਸਮਰਥਕਾਂ ਵੱਲੋਂ ਆਮ ਆਦਮੀ ਪਾਰਟੀ ਅਤੇ ਕੁੱਝ ਸਮਰਥਕਾਂ ਵੱਲੋਂ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਣ ਦਾ ਸੁਝਾਅ ਦਿੱਤਾ ਗਿਆ। ਮੀਟਿੰਗ ’ਚ ਪਹੁੰਚੇ ਆਗੂਆਂ ਦਾ ਕਹਿਣਾ ਹੈ ਕਿ ਸਾਂਪਲਾ ਇਕ ਮਜ਼ਬੂਤ ਦਲਿਤ ਆਗੂ ਹਨ ਅਤੇ ਭਾਜਪਾ ਜਾਣਦੀ ਹੈ ਕਿ ਆਮ ਆਦਮੀ ਪਾਰਟੀ ਅਤੇ ਕਾਂਗਰਸ ਨੂੰ ਟੱਕਰ ਦੇਣ ਦੇ ਲਈ ਉਨ੍ਹਾਂ ਦੇ ਸਮਰਥਨ ਦੀ ਜ਼ਰੂਰਤ ਹੈ। ਜੇਕਰ ਇਸ ਤਰ੍ਹਾਂ ਨਾ ਕੀਤਾ ਗਿਆ ਤਾਂ ਭਾਜਪਾ ਦਾ ਗੜ੍ਹ ਮੰਨੀ ਜਾਣ ਵਾਲੀ ਹੁਸ਼ਿਆਰਪੁਰ ਲੋਕ ਸਭਾ ਸੀਟ ਭਾਜਪਾ ਦੇ ਹੱਥੋਂ ਜਾ ਸਕਦੀ ਹੈ।