Breaking News
Home / ਕੈਨੇਡਾ / Front / ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਧਰਮਵੀਰ ਗਾਂਧੀ ਖਿਲਾਫ਼ ਰਾਜਪੁਰਾ ’ਚ ਹੋਈ ਨਾਅਰੇਬਾਜ਼ੀ

ਕਾਂਗਰਸ ਪ੍ਰਧਾਨ ਰਾਜਾ ਵੜਿੰਗ ਅਤੇ ਧਰਮਵੀਰ ਗਾਂਧੀ ਖਿਲਾਫ਼ ਰਾਜਪੁਰਾ ’ਚ ਹੋਈ ਨਾਅਰੇਬਾਜ਼ੀ

ਸਾਬਕਾ ਵਿਧਾਇਕ ਹਰਦਿਆਲ ਕੰਬੋਜ ਵੱਲੋਂ ਰੱਖਿਆ ਗਿਆ ਸੀ ਪ੍ਰੋਗਰਾਮ


ਪਟਿਆਲਾ/ਬਿਊਰੋ ਨਿਊਜ਼ : ਲੋਕ ਸਭਾ ਹਲਕਾ ਪਟਿਆਲਾ ਤੋਂ ਕਾਂਗਰਸ ਪਾਰਟੀ ਵੱਲੋਂ ਡਾ. ਧਰਮਵੀਰ ਗਾਂਧੀ ਨੂੰ ਚੋਣ ਮੈਦਾਨ ਵਿਚ ਉਤਾਰਿਆ ਗਿਆ ਹੈ। ਜਦਕਿ ਟਿਕਟ ਦੇਣ ਤੋਂ ਪਹਿਲਾਂ ਹੀ ਕਾਂਗਰਸੀ ਵਰਕਰਾਂ ਅਤੇ ਆਗੂਆਂ ਵੱਲੋਂ ਇਸ ਦਾ ਵਿਰੋਧ ਕੀਤਾ ਜਾ ਰਿਹਾ ਸੀ ਪ੍ਰੰਤੂ ਕਾਂਗਰਸ ਪਾਰਟੀ ਵੱਲੋਂ ਧਰਮਵੀਰ ਗਾਂਧੀ ਨੂੰ ਹੀ ਟਿਕਟ ਦਿੱਤੀ ਗਈ। ਟਿਕਟ ਮਿਲਣ ਤੋਂ ਬਾਅਦ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕਾਂਗਰਸੀ ਆਗੂਆਂ ਨੂੰ ਸ਼ਾਂਤ ਕੀਤਾ ਗਿਆ ਅਤੇ ਡਾ. ਧਰਮਵੀਰ ਦਾ ਸਾਥ ਦੇਣ ਲਈ ਕਿਹਾ ਗਿਆ ਸੀ। ਜਿਸ ਦੇ ਚਲਦਿਆਂ ਰਾਜਪੁਰਾ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਦਿਆਲ ਸਿੰਘ ਕੰਬੋਜ ਵੱਲੋਂ ਡਾ. ਗਾਂਧੀ ਦੇ ਹੱਕ ਵਿਚ ਇਕ ਪ੍ਰੋਗਰਾਮ ਰੱਖਿਆ ਗਿਆ ਸੀ। ਜਦੋਂ ਇਹ ਪ੍ਰੋਗਰਾਮ ਖਤਮ ਹੋਇਆ ਤਾਂ ਇਥੇ ਇਕੱਠੇ ਹੋਏ ਕਾਂਗਰਸੀ ਵਰਕਰਾਂ ਨੇ ਡਾ. ਧਰਮਵੀਰ ਗਾਂਧੀ ਅਤੇ ਰਾਜਾ ਵੜਿੰਗ ਖਿਲਾਫ਼ ਨਾਅਰੇਬਾਜ਼ੀ ਨੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਅਤੇ ਉਨ੍ਹਾਂ ਡਾ. ਗਾਂਧੀ ਟਿਕਟ ਦੇਣ ਦਾ ਵਿਰੋਧ ਕੀਤਾ।

Check Also

ਪਾਕਿ ਦੇ ਆਗੂ ਫਵਾਦ ਨੇ ਰਾਹੁਲ, ਕੇਜਰੀਵਾਲ ਤੇ ਮਮਤਾ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਕਿਹਾ : ਮੋਦੀ ਦੀ ਹਾਰ ਨਾਲ ਭਾਰਤ-ਪਾਕਿ ਦੇ ਰਿਸ਼ਤੇ ਸੁਧਰਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ …