Breaking News
Home / ਕੈਨੇਡਾ / Front / ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਸਾਬਕਾ ਕਾਂਗਰਸੀ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ’ਚ ਹੋ ਸਕਦੇ ਹਨ ਸ਼ਾਮਲ

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨਾਲ ਹੋਈ ਕੇਪੀ ਦੀ ਮੀਟਿੰਗ


ਜਲੰਧਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਦੋ ਵਾਰ ਸੰਸਦ ਮੈਂਬਰ ਰਹੇ ਮਹਿੰਦਰ ਸਿੰਘ ਕੇਪੀ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ ਸਨ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਸ਼ੋ੍ਰਮਣੀ ਅਕਾਲੀ ਦਲ ਕੇਪੀ ਨੂੰ ਜਲੰਧਰ ਤੋਂ ਲੋਕ ਸਭਾ ਉਮੀਦਵਾਰ ਬਣਾ ਸਕਦੀ ਹੈ। ਇਸ ਸਬੰਧੀ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਮਹਿੰਦਰ ਸਿੰਘ ਕੇਪੀ ਨਾਲ ਮੀਟਿੰਗ ਕੀਤੀ ਗਈ ਹੈ। ਜਦਕਿ ਮਹਿੰਦਰ ਸਿੰਘ ਕੇਪੀ ਵੱਲੋਂ ਇਸ ਸਬੰਧੀ ਫਿਲਹਾਲ ਕੋਈ ਬਿਆਨ ਨਹੀਂ ਦਿੱਤਾ ਗਿਆ। ਜਿਕਰਯੋਗ ਹੈ ਕਿ ਮਹਿੰਦਰ ਸਿੰਘ ਕੇਪੀ ਜਲੰਧਰ ਲੋਕ ਸਭਾ ਹਲਕੇ ਦੇ ਦਲਿਤ ਭਾਈਚਾਰੇ ਵਿਚ ਕਾਫੀ ਮਜ਼ਬੂਤ ਪਕੜ ਰੱਖਦੇ ਹਨ। ਹਾਲਾਂਕਿ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਚਰਨਜੀਤ ਸਿੰਘ ਚੰਨੀ ਦਾ ਕਾਫੀ ਕਰੀਬੀ ਮੰਨਿਆ ਜਾਂਦਾ ਹੈ। ਧਿਆਨ ਰਹੇ ਜਲੰਧਰ ਤੋਂ ਪਵਨ ਕੁਮਾਰ ਟੀਨੂ ਦੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਤੋਂ ਬਾਅਦ ਅਕਾਲੀ ਦਲ ਕੋਲ ਕੋਈ ਉਮੀਦਵਾਰ ਨਹੀਂ ਸੀ ਬਚਿਆ। ਜਦਕਿ ਮਹਿੰਦਰ ਸਿੰਘ ਕੇਪੀ 2009 ਦੀਆਂ ਲੋਕ ਸਭਾ ਚੋਣਾਂ ਦੌਰਾਨ ਜਲੰਧਰ ਲੋਕ ਸਭਾ ਸੀਟ ਤੋਂ ਕਾਂਗਰਸ ਪਾਰਟੀ ਦੀ ਟਿਕਟ ’ਤੇ ਜਿੱਤ ਹਾਸਲ ਕੀਤੀ ਸੀ।

Check Also

ਬੀਬੀ ਜਗੀਰ ਕੌਰ ਨੂੰ ਧੀ ਦੇ ਕਤਲ ਮਾਮਲੇ ’ਚ ਸ਼੍ਰੋਮਣੀ ਕਮੇਟੀ ਨੇ ਭੇਜਿਆ ਨੋਟਿਸ

  ਅੰਮਿ੍ਤਸਰ/ਬਿਊਰੋ ਨਿਊਜ਼ : ਸ਼ੋ੍ਰਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਧੀ ਦੇ …