ਉਨ੍ਹਾਂ ਕਿਹਾ ਕਿ ਅੱਜ ਸਿੱਖ ਦੁਨੀਆ ਦੇ ਕੋਨੇ-ਕੋਨੇ ਵਿਚ ਵੱਸਦੇ ਹਨ ਅਤੇ ਗੁਰੂ ਸਾਹਿਬ ਦੇ ਦਿੱਤੇ ਸਰਬ-ਸਾਂਝੀਵਾਲਤਾ ਦੇ ਫਲਸਫੇ ਅਨੁਸਾਰ ਆਪਣੀ ਮਿਹਨਤ, ਇਮਾਨਦਾਰੀ ਅਤੇ ਲਿਆਕਤ ਦੇ ਸਦਕਾ ਹਰ ਖੇਤਰ ਵਿਚ ਆਪਣੀ ਪਛਾਣ ਸਥਾਪਤ ਕਰ ਚੁੱਕੇ ਹਨ। ਇਟਲੀ ਸਰਕਾਰ ਨੂੰ ਸਿੱਖ ਧਰਮ ਦੀ ਵਿਸ਼ਵ ਪ੍ਰਸੰਗਿਕਤਾ ਨੂੰ ਸਮਝਦਿਆਂ ਸਿੱਖਾਂ ਨੂੰ ਧਾਰਮਿਕ ਆਜ਼ਾਦੀ ਨਾਲ ਰਹਿਣ ਦਾ ਅਧਿਕਾਰ ਦੇਣਾ ਚਾਹੀਦਾ ਹੈ। ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੀ ਆਦੇਸ਼ ਕੀਤਾ ਕਿ ਉਹ ਭਾਰਤ ਸਥਿਤ ਇਟਲੀ ਦੇ ਦੂਤਾਵਾਸ ਨਾਲ ਸੰਪਰਕ ਕਰਕੇ ਅੰਮ੍ਰਿਤਧਾਰੀ ਸਿੱਖਾਂ ਲਈ ਸ੍ਰੀ ਸਾਹਿਬ ਦੀ ਮਹੱਤਤਾ ਤੋਂ ਜਾਣੂ ਕਰਵਾਏ ਤਾਂ ਜੋ ਇਟਲੀ ਸਰਕਾਰ ਵਲੋਂ ਅੰਮ੍ਰਿਤਧਾਰੀ ਸਿੱਖ ਗੁਰਬਚਨ ਸਿੰਘ ਖ਼ਿਲਾਫ਼ ਸ੍ਰੀ ਸਾਹਿਬ ਨੂੰ ‘ਤੇਜ਼ਧਾਰ ਹਥਿਆਰ’ ਸਮਝ ਕੇ ਦਰਜ ਕੀਤੇ ਮਾਮਲੇ ਨੂੰ ਰੱਦ ਕਰਵਾਇਆ ਜਾ ਸਕੇ।