ਚੰਡੀਗੜ੍ਹ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਨੇ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਵਿਚੋਂ 6 ਸੀਟਾਂ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੋਇਆ ਹੈ ਅਤੇ ਹੁਣ ਰਹਿੰਦੀਆਂ 7 ਸੀਟਾਂ ਨੂੰ ਲੈ ਕੇ ਵੀ ਉਮੀਦਵਾਰਾਂ ਦੇ ਨਾਵਾਂ ਦੀ ਲਿਸਟ ਤਿਆਰ ਹੋ ਚੁੱਕੀ ਹੈ। ਮੀਡੀਆ ਰਿਪੋਰਟਾਂ ਮੁਤਾਬਕ ਇਨ੍ਹਾਂ 7 ਉਮੀਦਵਾਰਾਂ ਦਾ ਐਲਾਨ 25 ਅਪ੍ਰੈਲ ਤੱਕ ਹੋ ਸਕਦਾ ਹੈ। ਕਾਂਗਰਸ ਪਾਰਟੀ ਦੇ ਸੀਨੀਅਰ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੰਜਾਬ ਵਿਚ ਚੋਣਾਂ ਅਖਰੀਲੇ ਯਾਨੀ 7ਵੇਂ ਗੇੜ ਤਹਿਤ 1 ਜੂਨ ਨੂੰ ਹੋਣੀਆਂ ਹਨ ਅਤੇ 7 ਮਈ ਨੂੰ ਨੋਟੀਫਿਕੇਸ਼ਨ ਜਾਰੀ ਹੋਣਾ ਹੈ। ਇਸ ਕਰਕੇ ਉਮੀਦਵਾਰਾਂ ਦੇ ਨਾਵਾਂ ਦੇ ਐਲਾਨ ਨੂੰ ਲੈ ਕੇ ਕਾਹਲ ਨਹੀਂ ਕੀਤੀ ਜਾ ਰਹੀ। ਚਰਚਾ ਚੱਲ ਰਹੀ ਹੈ ਕਿ ਕਾਂਗਰਸ ਪਾਰਟੀ ਪੰਜਾਬ ਵਿਚ 3 ਮਹਿਲਾਵਾਂ ਨੂੰ ਵੀ ਲੋਕ ਸਭਾ ਦੀਆਂ ਟਿਕਟਾਂ ਦੇਣ ਜਾ ਰਹੀ ਹੈ, ਜਿਸ ਸਬੰਧੀ ਸਹਿਮਤੀ ਵੀ ਬਣ ਚੁੱਕੀ ਹੈ। ਇਹ ਵੀ ਜਾਣਕਾਰੀ ਮਿਲੀ ਹੈ ਦੋ ਰਾਖਵੀਆਂ ਸੀਟਾਂ ਤੋਂ ਮਹਿਲਾ ਉਮੀਦਵਾਰਾਂ ਨੂੰ ਟਿਕਟ ਦਿੱਤੀ ਜਾਣੀ ਹੈ।