Breaking News
Home / ਕੈਨੇਡਾ / Front / ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਸ਼ੋ੍ਮਣੀ ਅਕਾਲੀ ਦਲ ’ਚ ਸ਼ਾਮਲ

ਕਾਂਗਰਸੀ ਆਗੂ ਮਹਿੰਦਰ ਸਿੰਘ ਕੇਪੀ ਸ਼ੋ੍ਮਣੀ ਅਕਾਲੀ ਦਲ ’ਚ ਸ਼ਾਮਲ

ਦੋਆਬਾ ਖੇਤਰ ’ਚ ਕਾਂਗਰਸ ਨੂੰ ਵੱਡਾ ਸਿਆਸੀ ਝਟਕਾ
ਜਲੰਧਰ/ਬਿਊਰੋ ਨਿਊਜ਼
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਮਹਿੰਦਰ ਸਿੰਘ ਕੇਪੀ ਅੱਜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਪੀ ਦੇ ਜਲੰਧਰ ਸਥਿਤ ਘਰ ਜਾ ਕੇ ਉਨ੍ਹਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਵਾਇਆ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸਾਬਕਾ ਸੰਸਦ ਮੈਂਬਰ ਮਹਿੰਦਰ ਸਿੰਘ ਕੇਪੀ ਦੇ ਅਕਾਲੀ ਦਲ ਵਿਚ ਸ਼ਾਮਲ ਹੋਣ ਨਾਲ ਦੋਆਬੇ ਵਿੱਚ ਕਾਂਗਰਸ ਨੂੰ ਲੋਕ ਸਭਾ ਚੋਣਾਂ ਤੋਂ ਪਹਿਲਾਂ ਵੱਡਾ ਝਟਕਾ ਲੱਗਾ ਹੈ। ਕੇਪੀ ਦਲਿਤ ਭਾਈਚਾਰੇ ਦੇ ਵੱਡੇ ਆਗੂ ਮੰਨੇ ਜਾ ਰਹੇ ਹਨ। ਦਿਲਚਸਪ ਗੱਲ ਇਹ ਹੈ ਕਿ ਕੇ.ਪੀ., ਜਲੰਧਰ ਤੋਂ ਕਾਂਗਰਸ ਦੇ ਉਮੀਦਵਾਰ ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰ ਵੀ ਹਨ। ਜਿਸ ਕਰਕੇ ਚਰਨਜੀਤ ਸਿੰਘ ਚੰਨੀ ਲਈ ਚੋਣਾਂ ’ਚ ਮੁਸ਼ਕਲ ਹੋ ਸਕਦੀ ਹੈ। ਜ਼ਿਕਰਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਨੇ ਵਿਧਾਨ ਸਭਾ ਚੋਣ ਵੀ ਦੋ ਹਲਕਿਆਂ ਤੋਂ ਲੜੀ ਸੀ, ਪਰ ਉਹ ਦੋਵੇਂ ਸੀਟਾਂ ਤੋਂ ਹਾਰ ਗਏ ਸਨ।

Check Also

ਦਿੱਲੀ ਦੀ ‘ਆਪ’ ਸਰਕਾਰ ਦੇ ਮੰਤਰੀ ਕੈਲਾਸ਼ ਗਹਿਲੋਤ ਨੇ ਦਿੱਤਾ ਅਸਤੀਫਾ-ਭਾਜਪਾ ’ਚ ਜਾਣ ਦੇ ਚਰਚੇ

ਨਵੀਂ ਦਿੱਲੀ/ਬਿਊਰੋ ਨਿਊਜ਼ ਦਿੱਲੀ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਟਰਾਂਸਪੋਰਟ ਮੰਤਰੀ ਕੈਲਾਸ਼ ਗਹਿਲੋਤ …