6.8 C
Toronto
Monday, November 3, 2025
spot_img
HomeਕੈਨੇਡਾFrontਸ਼ੋ੍ਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਦਿੱਤੀ ਟਿਕਟ

ਸ਼ੋ੍ਮਣੀ ਅਕਾਲੀ ਦਲ ਨੇ ਹਰਸਿਮਰਤ ਕੌਰ ਬਾਦਲ ਨੂੰ ਬਠਿੰਡਾ ਤੋਂ ਦਿੱਤੀ ਟਿਕਟ

 

ਮਹਿੰਦਰ ਸਿੰਘ ਕੇਪੀ ਜਲੰਧਰ ਤੋਂ ਹੋਣਗੇ ਉਮੀਦਵਾਰ
ਜਲੰਧਰ/ਬਿਊਰੋ ਨਿਊਜ਼
ਪੰਜਾਬ ’ਚ ਸ਼ੋ੍ਰਮਣੀ ਅਕਾਲੀ ਦਲ ਨੇ ਅੱਜ ਸੋਮਵਾਰ ਨੂੰ ਆਪਣੇ ਲੋਕ ਸਭਾ ਉਮੀਦਵਾਰਾਂ ਦੇ ਨਾਵਾਂ ਦੀ ਦੂਜੀ ਸੂੁਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਮੁਤਾਬਕ ਪੰਜਾਬ ਦੀਆਂ 5 ਅਤੇ ਚੰਡੀਗੜ੍ਹ ਦੀ ਇਕੋ ਇਕ ਸੀਟ ਲਈ ਵੀ ਉਮੀਦਵਾਰ ਦੇ ਨਾਮ ਦਾ ਐਲਾਨ ਕਰ ਦਿੱਤਾ ਗਿਆ ਹੈ। ਸ਼ੋ੍ਰਮਣੀ ਅਕਾਲੀ ਦਲ ਨੇ ਬਠਿੰਡਾ ਲੋਕ ਸਭਾ ਹਲਕੇ ਤੋਂ ਹਰਸਿਮਰਤ ਕੌਰ ਬਾਦਲ ਨੂੰੂ ਉਮੀਦਵਾਰ ਐਲਾਨਿਆ ਹੈ ਅਤੇ ਅੱਜ ਹੀ ਕਾਂਗਰਸ ਛੱਡ ਕੇ ਅਕਾਲੀ ਦਲ ਵਿਚ ਸ਼ਾਮਲ ਹੋਏ ਮਹਿੰਦਰ ਸਿੰਘ ਕੇਪੀ ਨੂੰ ਜਲੰਧਰ ਲੋਕ ਸਭਾ ਹਲਕੇ ਤੋਂ ਟਿਕਟ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਲੁਧਿਆਣਾ ਤੋਂ ਰਣਜੀਤ ਸਿੰਘ ਢਿੱਲੋਂ, ਹੁਸ਼ਿਆਰਪੁਰ ਤੋਂ ਸੋਹਣ ਸਿੰਘ ਠੰਡਲ ਅਤੇ ਫਿਰੋਜ਼ਪੁਰ ਤੋਂ ਨਰਦੇਵ ਸਿੰਘ ਨੂੰ ਅਕਾਲੀ ਦਲ ਨੇ ਉਮੀਦਵਾਰ ਬਣਾਇਆ ਹੈ। ਇਸਦੇ ਚੱਲਦਿਆਂ ਚੰਡੀਗੜ੍ਹ ਦੀ ਇਕੋ ਇਕ ਸੀਟ ਲਈ ਅਕਾਲੀ ਦਲ ਨੇ ਹਰਦੀਪ ਸਿੰਘ ਨੂੰ ਟਿਕਟ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਅਕਾਲੀ ਦਲ ਨੇ 7 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਸੀ। ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਦਲ ਨੇ ਅਜੇ ਤੱਕ ਆਪਣੇ ਉਮੀਦਵਾਰ ਦੇ ਨਾਮ ਦਾ ਐਲਾਨ ਨਹੀਂ ਕੀਤਾ ਹੈ।
RELATED ARTICLES
POPULAR POSTS