ਭਾਜਪਾ ਪੰਜਾਬ ’ਚ ਸੰਗਠਨ ਨੂੰ ਮਜ਼ਬੂਤ ਕਰਨ ’ਚ ਜੁਟੀ
ਚੰਡੀਗੜ੍ਹ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤੀ ਜਨਤਾ ਪਾਰਟੀ ਪੰਜਾਬ ਵਿਚ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਵਿਚ ਜੁਟੀ ਹੋਈ ਹੈ। ਪੰਜਾਬ ਵਿਚ ਭਾਜਪਾ ਦੇ ਉਮੀਦਵਾਰਾਂ ਦਾ ਕਿਸਾਨਾਂ ਵਲੋਂ ਲਗਾਤਾਰ ਵਿਰੋਧ ਵੀ ਕੀਤਾ ਜਾ ਰਿਹਾ ਹੈ, ਪਰ ਫਿਰ ਵੀ ਭਾਜਪਾ ਦੇ ਉਮੀਦਵਾਰ ਚੋਣ ਪ੍ਰਚਾਰ ਵਿਚ ਲੱਗੇ ਹੋਏ ਹਨ। ਹੁਣ ਭਾਜਪਾ ਨੇ ਆਪਣੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਪੰਜਾਬ ਦੇ ਸਾਰੇ 13 ਲੋਕ ਸਭਾ ਹਲਕਿਆਂ ਵਿਚ ਕੋਆਰਡੀਨੇਟਰ ਨਿਯੁਕਤ ਕਰ ਦਿੱਤੇ ਹਨ। ਇਸਦੇ ਪਿੱਛੇ ਕਾਰਨ ਇਹੀ ਹੈ ਕਿ ਚੋਣਾਂ ਵਧੀਆ ਤਰੀਕੇ ਨਾਲ ਲੜੀਆਂ ਜਾਣ। ਕੋਆਰਡੀਨੇਟਰ ਨਿਯੁਕਤ ਕਰਨ ਸਬੰਧੀ ਨਿਰਦੇਸ਼ ਪਾਰਟੀ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ ਨੇ ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨਾਲ ਮੀਟਿੰਗ ਕਰਨ ਤੋਂ ਬਾਅਦ ਜਾਰੀ ਕੀਤੇ ਹਨ। ਇਸਦੇ ਨਾਲ ਹੀ ਲੁਧਿਆਣਾ ਅਤੇ ਫਿਰੋਜ਼ਪੁਰ ਜ਼ਿਲ੍ਹਿਆਂ ਦੇ ਦਫਤਰ ਸੈਕਟਰੀ ਸਟੇਟ ਸੈਲ ਵਿਚ ਤੈਨਾਤ ਕੀਤੇ ਗਏ ਹਨ। ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਭਾਜਪਾ ਨੇ ਕਿਸਾਨ ਸੈਲ ਦੇ ਕੋਆਰਡੀਨੇਟਰ ਨਿਯੁਕਤ ਕੀਤੇ ਗਏ ਸਨ।