Breaking News
Home / ਕੈਨੇਡਾ / Front / ਵਿਸਾਖੀ ਮਨਾ ਕੇ ਸਿੱਖ ਜਥਾ ਪਾਕਿ ’ਚੋਂ ਵਾਪਸ ਭਾਰਤ ਪਰਤਿਆ

ਵਿਸਾਖੀ ਮਨਾ ਕੇ ਸਿੱਖ ਜਥਾ ਪਾਕਿ ’ਚੋਂ ਵਾਪਸ ਭਾਰਤ ਪਰਤਿਆ

ਦੋਵਾਂ ਦੇਸ਼ਾਂ ਨੂੰ ਵੀਜ਼ੇ ਵਧਾਉਣ ਦੀ ਕੀਤੀ ਅਪੀਲ
ਅੰਮਿ੍ਰਤਸਰ/ਬਿਊਰੋ ਨਿਊਜ਼
ਵਿਸਾਖੀ ਦਾ ਤਿਉਹਾਰ ਮਨਾਉਣ ਲਈ ਪਾਕਿਸਤਾਨ ਗਿਆ ਸਿੱਖ ਸੰਗਤਾਂ ਦਾ ਜਥਾ ਵਿਸਾਖੀ ਮਨਾ ਕੇ ਅੱਜ ਅਟਾਰੀ-ਵਾਹਗਾ ਸਰਹੱਦ ਰਾਹੀਂ ਵਾਪਸ ਭਾਰਤ ਪਰਤ ਆਇਆ ਹੈ। ਇਸ ਮੌਕੇ ਸਿੱਖ ਜਥੇ ਦੇ ਮੈਂਬਰਾਂ ਨੇ ਖੁਸ਼ੀ ਜ਼ਾਹਰ ਕਰਦਿਆਂ ਕਿਹਾ ਕਿ ਬਹੁਤ ਖੁਸ਼ੀ ਹੈ ਕਿ ਉਹ ਪਾਕਿਸਤਾਨ ਦੇ ਗੁਰੂਧਾਮਾਂ ਦੇ ਦਰਸ਼ਨ ਕਰਕੇ ਆਪਣੇ ਵਤਨ ਵਾਪਸ ਪਰਤੇ ਹਨ। ਇਸ ਜਥੇ ਦੇ ਮੈਂਬਰਾਂ ਨੇ ਕਿਹਾ ਕਿ ਅਸੀਂ ਸਰਕਾਰ ਦਾ ਵੀ ਧੰਨਵਾਦ ਕਰਦੇ ਹਾਂ ਕਿ ਜਿਨ੍ਹਾਂ ਨੇ ਸਾਨੂੰ ਵੀਜ਼ੇ ਦਿੱਤੇ। ਉਨ੍ਹਾਂ ਇਹ ਵੀ ਕਿਹਾ ਕਿ ਅਸੀਂ ਦੋਵੇਂ ਸਰਕਾਰਾਂ ਨੂੰ ਅਪੀਲ ਕਰਦੇ ਹਾਂ ਕਿ ਗੁਰੂਧਾਮਾਂ ਦੇ ਦਰਸ਼ਨਾਂ ਨੂੰ ਜਾਣ ਵਾਲੀਆਂ ਸੰਗਤਾਂ ਦੇ ਵੱਧ ਤੋਂ ਵੱਧ ਵੀਜ਼ੇ ਲਗਾਏ ਜਾਣ ਤਾਂ ਜੋ ਹਰ ਕੋਈ ਪਾਕਿ ’ਚ ਗੁਰੂਧਾਮਾਂ ਦੇ ਦਰਸ਼ਨ ਕਰ ਸਕੇ। ਇਸ ਮੌਕੇ ਵਾਹਗਾ ਬਾਰਡਰ ’ਤੇ ਪ੍ਰੋਟੋਕੋਲ ਅਧਿਕਾਰੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੰਘੀ 13 ਅਪ੍ਰੈਲ ਨੂੰ 2481 ਸਿੱਖ ਸ਼ਰਧਾਲੂਆਂ ਦਾ ਜਥਾ ਸ਼ੋ੍ਰਮਣੀ ਕਮੇਟੀ ਵਲੋਂ ਪਾਕਿਸਤਾਨ ਭੇਜਿਆ ਗਿਆ ਸੀ ਅਤੇ 2480 ਸਿੱਖ ਸ਼ਰਧਾਲੂਆਂ ਦਾ ਜਥਾ ਵਾਪਸ ਪਰਤ ਆਇਆ ਹੈ। ਦੱਸਿਆ ਗਿਆ ਕਿ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਇਕ ਸਿੱਖ ਸ਼ਰਧਾਲੂ ਦੀ ਹਾਰਟ ਅਟੈਕ ਨਾਲ ਜਾਨ ਚਲੇ ਗਈ ਸੀ।

Check Also

ਰਾਹੁਲ ਗਾਂਧੀ ਰਾਏਬਰੇਲੀ ਤੋਂ ਲੜਨਗੇ  ਚੋਣ

ਪਿ੍ਰਅੰਕਾ ਗਾਂਧੀ ਨੇ ਚੋਣ ਲੜਨ ਤੋਂ ਵੱਟਿਆ ਪਾਸਾ ਨਵੀਂ ਦਿੱਲੀ/ਬਿਊਰੋ ਨਿਊਜ਼ ਕਾਂਗਰਸ ਪਾਰਟੀ ਦੇ ਸੀਨੀਅਰ …