Breaking News
Home / ਕੈਨੇਡਾ / Front / ਸੂਰਤ ਲੋਕ ਸਭਾ ਸੀਟ ਭਾਜਪਾ ਨੇ ਬਿਨਾ ਮੁਕਾਬਲਾ ਜਿੱਤੀ

ਸੂਰਤ ਲੋਕ ਸਭਾ ਸੀਟ ਭਾਜਪਾ ਨੇ ਬਿਨਾ ਮੁਕਾਬਲਾ ਜਿੱਤੀ

ਕਾਂਗਰਸੀ ਉਮੀਦਵਾਰ ਦੇ ਕਾਗਜ਼ ਹੋਏ ਰੱਦ, ਬਾਕੀਆਂ ਨੇ ਨਾਮ ਵਾਪਸ ਲਏ
ਨਵੀਂ ਦਿੱਲੀ/ਬਿਊਰੋ ਨਿਊਜ਼
ਲੋਕ ਸਭਾ ਚੋਣਾਂ ਵਿਚ ਭਾਜਪਾ ਦਾ ਖਾਤਾ ਖੁੱਲ੍ਹ ਗਿਆ ਹੈ। ਗੁਜਰਾਤ ਦੀ ਸੂਰਤ ਲੋਕ ਸਭਾ ਸੀਟ ਤੋਂ ਭਾਜਪਾ ਦੇ ਉਮੀਦਵਾਰ ਮੁਕੇਸ਼ ਦਲਾਲ ਬਿਨਾ ਮੁਕਾਬਲਾ ਚੋਣ ਜਿੱਤ ਗਏ ਹਨ। ਧਿਆਨ ਰਹੇ ਕਿ ਇਸ ਲੋਕ ਸਭਾ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਨੀਲੇਸ਼ ਕੁੰਭਾਣੀ ਦੇ ਕਾਗਜ਼ ਰੱਦ ਹੋ ਗਏ ਸਨ ਅਤੇ ਹੋਰ ਉਮੀਦਵਾਰਾਂ ਨੇ ਆਪਣੇ ਨਾਮ ਵਾਪਸ ਲੈ ਲਏ ਸਨ। ਇਸਦੇ ਚੱਲਦਿਆਂ ਭਾਜਪਾ ਦੇ ਉਮੀਦਵਾਰ ਮੁਕੇਸ਼ ਦਲਾਲ ਨੂੰ ਬਿਨਾ ਮੁਕਾਬਲਾ ਹੀ ਜੇਤੂ ਐਲਾਨ ਦਿੱਤਾ ਗਿਆ ਹੈ। ਮੁਕੇਸ਼ ਦਲਾਲ ਜਿੱਥੇ ਬਿਨਾ ਮੁਕਾਬਲਾ ਚੋਣ ਜਿੱਤਣ ਵਾਲੇ ਭਾਜਪਾ ਦੇ ਪਹਿਲੇ ਸੰਸਦ ਮੈਂਬਰ ਬਣ ਗਏ ਹਨ, ਉਥੇ ਗੁਜਰਾਤ ਦੇ ਚੋਣਾਵੀ ਇਤਿਹਾਸ ਵਿਚ ਵੀ ਅਜਿਹਾ ਇਹ ਪਹਿਲਾ ਮੌਕਾ ਹੈ।

Check Also

ਅਗਲੇ 5 ਸਾਲਾਂ ਵਿਚ ਗਰਮੀ ਹੋਰ ਵੀ ਭਿਆਨਕ ਹੋ ਜਾਵੇਗੀ

ਮੌਸਮ ਸਬੰਧੀ ਏਜੰਸੀਆਂ ਨੇ ਕੀਤੀ ਭਵਿੱਖਬਾਣੀ ਵਾਸ਼ਿੰਗਟਨ/ਬਿਊਰੋ ਨਿਊਜ਼ ਦੁਨੀਆ ਦੀਆਂ ਦੋ ਪ੍ਰਮੁੱਖ ਮੌਸਮ ਏਜੰਸੀਆਂ ਨੇ …