Breaking News
Home / ਕੈਨੇਡਾ / Front / ਬਠਿੰਡਾ ’ਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਦੋ ਭੈਣਾਂ ਜ਼ਿੰਦਾ ਸੜੀਆਂ 

ਬਠਿੰਡਾ ’ਚ ਝੁੱਗੀਆਂ ਨੂੰ ਅੱਗ ਲੱਗਣ ਕਾਰਨ ਦੋ ਭੈਣਾਂ ਜ਼ਿੰਦਾ ਸੜੀਆਂ 

ਦੇਖਦਿਆਂ ਹੀ ਦੇਖਦਿਆਂ ਅੱਗ ਨੇ ਧਾਰਿਆ ਭਿਆਨਕ ਰੂਪ
ਬਠਿੰਡਾ/ਬਿਊਰੋ ਨਿਊਜ਼
ਬਠਿੰਡਾ ਵਿਚ ਅੱਜ ਮੰਗਲਵਾਰ ਸਵੇਰੇ 20 ਦੇ ਕਰੀਬ ਝੁੱਗੀਆਂ ਨੂੰ ਭਿਆਨਕ ਅੱਗ ਲੱਗ ਗਈ। ਜਿਸ ਕਾਰਨ ਦੋ ਸਕੀਆਂ ਭੈਣਾਂ ਦੀ ਜ਼ਿੰਦਾ ਸੜਨ ਕਰਕੇ ਮੌਤ ਹੋ ਗਈ। ਇਸ ਦੌਰਾਨ ਹੋਰ ਵੀ ਕਈ ਵਿਅਕਤੀ ਅੱਗ ਦੀ ਲਪੇਟ ਵਿਚ ਆਉਣ ਕਰਕੇ ਜ਼ਖ਼ਮੀ ਹੋਏ ਹਨ। ਜਦੋਂ ਤੜਕੇ ਕਰੀਬ 4 ਵਜੇ ਝੁੱਗੀਆਂ ਨੂੰ ਅੱਗ ਲੱਗੀ ਤਾਂ ਝੁੱਗੀਆਂ ਵਿਚ ਕਈ ਵਿਅਕਤੀ ਸੌਂ ਰਹੇ ਸਨ। ਦੇਖਦਿਆਂ ਹੀ ਦੇਖਦਿਆਂ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਝੁੱਗੀਆਂ ਵਿਚ ਪਏ ਸਿਲੰਡਰ ਵੀ ਫਟ ਗਏ। ਇਸ ਭਿਆਨਕ ਅੱਗ ਨੇ ਦੋ ਬੱਚੀਆਂ ਦੀ ਜਾਨ ਲੈ ਲਈ।  ਸੂਚਨਾ ਮਿਲਣ ’ਤੇ ਫਾਇਰ ਬਿ੍ਰਗੇਡ ਦੀਆਂ ਗੱਡੀਆਂ ਵੀ ਮੌਕੇ ’ਤੇ ਪਹੁੰਚ ਗਈਆਂ ਸਨ, ਪਰ ਫਿਰ ਵੀ ਤਿੰਨ ਘੰਟਿਆਂ ਦੀ ਮਿਹਨਤ ਤੋਂ ਬਾਅਦ ਹੀ ਅੱਗ ’ਤੇ ਕਾਬੂ ਪਾਇਆ ਜਾ ਸਕਿਆ। ਘਟਨਾ ਦੀ ਸੂਚਨਾ ਮਿਲਦਿਆਂ ਹੀ ਆਮ ਆਦਮੀ ਪਾਰਟੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਵੀ ਮੌਕੇ ’ਤੇ ਪਹੁੰਚ ਗਏ ਸਨ।

Check Also

ਪਾਕਿ ਦੇ ਆਗੂ ਫਵਾਦ ਨੇ ਰਾਹੁਲ, ਕੇਜਰੀਵਾਲ ਤੇ ਮਮਤਾ ਨੂੰ ਦਿੱਤੀਆਂ ਸ਼ੁਭਕਾਮਨਾਵਾਂ

ਕਿਹਾ : ਮੋਦੀ ਦੀ ਹਾਰ ਨਾਲ ਭਾਰਤ-ਪਾਕਿ ਦੇ ਰਿਸ਼ਤੇ ਸੁਧਰਨਗੇ ਇਸਲਾਮਾਬਾਦ/ਬਿਊਰੋ ਨਿਊਜ਼ ਪਾਕਿਸਤਾਨ ਦੇ ਸਾਬਕਾ …