8.7 C
Toronto
Friday, October 17, 2025
spot_img
HomeਕੈਨੇਡਾFrontਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ’ਚ ਹੋਏ ਗੰਭੀਰ ਜ਼ਖਮੀ

ਸਾਬਕਾ ਕਾਂਗਰਸੀ ਵਿਧਾਇਕ ਅੰਗਦ ਸੈਣੀ ਸੜਕ ਹਾਦਸੇ ’ਚ ਹੋਏ ਗੰਭੀਰ ਜ਼ਖਮੀ

ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਕਰਵਾਇਆ ਗਿਆ ਭਰਤੀ


ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਨਵਾਂ ਸ਼ਹਿਰ ਵਿਧਾਨ ਸਭਾ ਹਲਕੇ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਹੇ ਅੰਗਦ ਸੈਣੀ ਅੱਜ ਇਕ ਭਿਆਨਕ ਸੜਕ ਹਾਦਸੇ ਵਿਚ ਗੰਭੀਰ ਜ਼ਖਮੀ ਹੋ ਗਏ। ਗੰਭੀਰ ਹਾਲਤ ’ਚ ਅੰਗਦ ਸੈਣੀ ਨੂੰ ਮੋਹਾਲੀ ਦੇ ਇਕ ਨਿੱਜੀ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਅੰਗਦ ਸੈਣੀ ਨਾਲ ਇਹ ਭਿਆਨਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਉਹ ਨਵਾਂ ਸ਼ਹਿਰ ਤੋਂ ਚੰਡੀਗੜ੍ਹ ਵੱਲ ਆ ਰਹੇ ਸਨ ਅਤੇ ਇਸ ਹਾਦਸੇ ਦੌਰਾਨ ਉਨ੍ਹਾਂ ਦੀ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਉਧਰ ਜਲੰਧਰ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਵੀ ਕਾਰ ਵੀ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਜਿਸ ਸਮੇਂ ਇਹ ਹਾਦਸਾ ਵਾਪਰਿਆ ਉਸ ਸਮੇਂ ਗੱਡੀ ਦੇ ਏਅਰ ਬੈਗ ਖੁੱਲ੍ਹ ਗਏ, ਜਿਸ ਦੇ ਚਲਦਿਆਂ ਗੌਤਮ ਜੈਨ ਨੂੰ ਕੋਈ ਸੱਟ ਨਹੀਂ ਲੱਗੀ। ਗੌਤਮ ਜੈਨ ਚੰਡੀਗੜ੍ਹ ਵਿਖੇ ਹੋਣ ਵਾਲੀ ਇਕ ਮੀਟਿੰਗ ਵਿਚ ਹਿੱਸਾ ਲੈਣ ਲਈ ਜਾ ਰਹੇ ਸਨ ਅਤੇ ਰਸਤੇ ਵਿਚ ਉਨ੍ਹਾਂ ਨਾਲ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ ਉਨ੍ਹਾਂ ਦੇ ਗੰਨਮੈਨ ਅਤੇ ਡਰਾਈਵਰ ਨੂੰ ਮਾਮੂਲੀ ਸੱਟਾਂ ਲੱਗੀਆਂ ਅਤੇ ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

RELATED ARTICLES
POPULAR POSTS