1.4 C
Toronto
Thursday, January 8, 2026
spot_img
HomeਕੈਨੇਡਾFrontਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧੀ

ਸ਼ੂਗਰ ਲੈਵਲ ਵਧਣ ਕਾਰਨ ਜੇਲ੍ਹ ’ਚ ਕੇਜਰੀਵਾਲ ਨੂੰ ਪਹਿਲੀ ਵਾਰ ਦਿੱਤੀ ਗਈ ਇੰਸੁਲਿਨ


ਨਵੀਂ ਦਿੱਲੀ/ਬਿਊਰੋ ਨਿਊਜ਼ : ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਜੇਲ੍ਹ ’ਚ ਬੰਦ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ 7 ਮਈ ਤੱਕ ਵਧਾ ਦਿੱਤੀ ਹੈ। ਇਸ ਤੋਂ ਪਹਿਲਾਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ 1 ਅਪ੍ਰੈਲ ਤੋਂ 15 ਅਪ੍ਰੈਲ ਤੱਕ ਅਤੇ ਫਿਰ ਇਸ ਨੂੰ 23 ਅਪ੍ਰੈਲ ਤੱਕ ਵਧਾ ਦਿੱਤਾ ਗਿਆ ਸੀ। ਨਿਆਂਇਕ ਹਿਰਾਸਤ ਵਧਣ ਦੇ ਚਲਦਿਆਂ ਅਰਵਿੰਦ ਕੇਜਰੀਵਾਲ ਹੁਣ ਲੋਕ ਸਭਾ ਚੋਣਾਂ ਦੇ ਦੂਜੇ ਅਤੇ ਤੀਜੇ ਗੇੜ ਦੀ ਵੋਟਿੰਗ ਦੌਰਾਨ ਵੀ ਜੇਲ੍ਹ ਅੰਦਰ ਹੀ ਰਹਿਣਗੇ। ਉਧਰ ਕੇਜਰੀਵਾਲ ਦਾ ਸ਼ੂਗਰ ਲੈਵਲ ਵਧਣ ਕਾਰਨ ਅੱਜ ਉਨ੍ਹਾਂ ਨੂੰ ਪਹਿਲੀ ਵਾਰ ਜੇਲ੍ਹ ਅੰਦਰ ਇੰਸੁਲਿਨ ਦਿੱਤੀ ਗਈ। ਤਿਹਾੜ ਜੇਲ੍ਹ ਦੇ ਅਧਿਕਾਰੀਆਂ ਨੇ ਦੱਸਿਆ ਕਿ ਡਾਕਟਰਾਂ ਦੀ ਸਲਾਹ ਅਨੁਸਾਰ ਉਨ੍ਹਾਂ ਨੂੰ ਘੱਟ ਖੁਰਾਕ ਵਾਲੀ ਇੰਸੁਲਿਨ ਦੀਆਂ ਦੋ ਖੁਰਾਕਾਂ ਦਿੱਤੀਆਂ ਗਈਆਂ। ਜ਼ਿਕਰਯੋਗ ਹੈ ਕਿ ਈਡੀ ਨੇ ਸ਼ਰਾਬ ਨੀਤੀ ਮਾਮਲੇ ’ਚ ਅਰਵਿੰਦ ਕੇਜਰੀਵਾਲ ਨੂੰ ਲੰਘੀ 21 ਮਾਰਚ ਨੂੰ ਗਿ੍ਰਫ਼ਤਾਰ ਕੀਤਾ ਸੀ।

RELATED ARTICLES
POPULAR POSTS