ਕਿਹਾ : ਸਿਹਤ ਠੀਕ ਨਾ ਹੋਣ ਕਰਕੇ ਲਈ ਹੈ ਵੀਆਰਐਸ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਪੁਲਿਸ ਦੇ ਸੀਨੀਅਰ ਆਈਪੀਐਸ ਅਧਿਕਾਰੀ ਗੁਰਿੰਦਰ ਸਿੰਘ ਢਿੱਲੋਂ ਨੇ ਨੌਕਰੀ ਛੱਡ ਦਿੱਤੀ ਹੈ। ਉਨ੍ਹਾਂ 30 ਸਾਲ ਦੀ ਨੌਕਰੀ ਕਰਨ ਤੋਂ ਬਾਅਦ ਵੀਆਰਐਸ ਲੈ ਲਈ ਅਤੇ ਉਨ੍ਹਾਂ ਵੀਆਰਐਸ ਲੈਣ ਤੋਂ ਬਾਅਦ ਕਿਹਾ ਕਿ ਉਹ ਅੱਜ ਆਪਣੇ ਆਪ ਨੂੰ ਅਜ਼ਾਦ ਮਹਿਸੂਸ ਕਰ ਰਹੇ ਹਨ। ਗੁਰਿੰਦਰ ਸਿੰਘ ਢਿੱਲੋਂ 1997 ਬੈਚ ਦੇ ਆਈਪੀਐਸ ਅਧਿਕਾਰੀ ਹਨ ਅਤੇ ਚਰਚਾ ਹੈ ਕਿ ਉਹ ਕਿਸੇ ਰਾਜਨੀਤਿਕ ਪਾਰਟੀ ਵਿਚ ਸ਼ਾਮਲ ਹੋ ਕੇ ਲੋਕ ਸਭਾ ਚੋਣ ਲੜ ਸਕਦੇ ਹਨ। ਗੁਰਿੰਦਰ ਸਿੰਘ ਢਿੱਲੋਂ ਵੱਲੋਂ ਵੀਆਰਐਸ ਲੈਣ ਦੇ ਲਈ ਜੋ ਫਾਈਲ ਸਰਕਾਰ ਨੂੰ ਭੇਜੀ ਗਈ ਸੀ, ਉਸ ’ਚ ਉਨ੍ਹਾਂ ਵੱਲੋਂ ਆਪਣੀ ਸਿਹਤ ਠੀਕ ਨਾ ਹੋਣ ਦਾ ਹਵਾਲਾ ਦਿੱਤਾ ਗਿਆ ਸੀ। ਮੀਡੀਆ ਰਿਪੋਰਟਾਂ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਢਿੱਲੋਂ ਇਸੇ ਸਾਲ ਮਈ ਮਹੀਨੇ ਵਿਚ ਰਿਟਾਇਰ ਹੋਣ ਵਾਲੇ ਸਨ ਪ੍ਰੰਤੂ ਇਸ ਤੋਂ ਪਹਿਲਾਂ ਹੀ ਉਨ੍ਹਾਂ ਨੇ ਵੀਆਰਐਸ ਲੈ ਲਈ।