Breaking News
Home / ਕੈਨੇਡਾ / Front / ‘ਆਪ’ ਆਗੂ ਸੰਜੇ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਲਗਾਇਆ ਵੱਡਾ ਆਰੋਪ

‘ਆਪ’ ਆਗੂ ਸੰਜੇ ਸਿੰਘ ਨੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਲਗਾਇਆ ਵੱਡਾ ਆਰੋਪ

ਕਿਹਾ : 5ਜੀ ਨੀਲਾਮੀ ਰਾਹੀਂ ਪ੍ਰਧਾਨ ਮੰਤਰੀ ਨੇ ਆਪਣੇ ਦੋਸਤਾਂ ਨੂੰ ਵੰਡੇ 15 ਲੱਖ ਕਰੋੜ ਰੁਪਏ


ਨਵੀਂ ਦਿੱਲੀ/ਬਿਊਰੋ ਨਿਊਜ਼ : ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ 5ਜੀ ਸਪੈਕਟ੍ਰਮ ਘੁਟਾਲੇ ਦੇ ਨਾਂ ’ਤੇ ਕੇਂਦਰ ਦੀ ਭਾਜਪਾ ਸਰਕਾਰ ’ਤੇ ਵੱਡਾ ਆਰੋਪ ਲਗਾਇਆ ਹੈ। ਨਵੀਂ ਦਿੱਲੀ ਸਥਿਤ ਪਾਰਟੀ ਹੈਡਕੁਆਰਟਰ ਵਿਖੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਸੰਜੇ ਸਿੰਘ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ’ਤੇ ਆਪਣੇ ਦੋਸਤਾਂ ਨੂੰ 15 ਲੱਖ ਕਰੋੜ ਰੁਪਏ ਵੰਡਣ ਦਾ ਆਰੋਪ ਵੀ ਲਗਾਇਆ। ਸੰਜੇ ਸਿੰਘ ਨੇ ਕਿਹਾ ਕਿ 2012 ’ਚ 2ਜੀ ਅਲਾਟਮੈਂਟ ਸਮੇਂ ਭਾਜਪਾ ਨੇ ਪਹਿਲਾਂ ਆਓ, ਪਹਿਲਾਂ ਪਾਓ ਨੀਤੀ ਦਾ ਵਿਰੋਧ ਕੀਤਾ ਸੀ ਅਤੇ ਹੁਣ ਭਾਜਪਾ ਆਪਣੀ ਇਸ ਨੀਤੀ ਤੋਂ ਪਿੱਛੇ ਹਟ ਰਹੀ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਨੇ ਪਹਿਲਾਂ 150 ਸੰਸਦ ਮੈਂਬਰਾਂ ਨੂੰ ਮੁਅੱਤਲ ਕੀਤਾ ਅਤੇ ਫਿਰ ਸੰਸਦ ’ਚ ਪਹਿਲਾਂ ਆਓ, ਪਹਿਲਾਂ ਪਾਓ ਦੀ ਨੀਤੀ ਨੂੰ ਪਾਸ ਕਰਵਾ ਲਿਆ ਅਤੇ ਹੁਣ ਇਸ ਨੀਤੀ ਨੂੰ ਸੁਪਰੀਮ ਕੋਰਟ ਤੋਂ ਮਨਜ਼ੂਰੀ ਦਿਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੰਜੇ ਸਿੰਘ ਨੇ ਅੱਗੇ ਕਿਹਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਆਪਣੇ ਕੁੱਝ ਦੋਸਤਾਂ ਨੂੰ ਫਾਇਦਾ ਪਹੁੰਚਾਉਣ ਲਈ ਅਜਿਹਾ ਕਰ ਰਹੇ ਹਨ ਪ੍ਰੰਤੂ ਆਮ ਆਦਮੀ ਪਾਰਟੀ ਭਾਜਪਾ ਦੇ ਮਨਸੂਬਿਆਂ ਨੂੰ ਕਾਮਯਾਬ ਨਹੀਂ ਹੋਣ ਦੇਵੇਗੀ। ਉਨ੍ਹਾਂ 5ਜੀ ਸਪੈਕਟ੍ਰਮ ਘੁਟਾਲੇ ਨੂੰ ਦੇਸ਼ ਦਾ ਸਭ ਤੋਂ ਵੱਡਾ ਘੁਟਾਲਾ ਦੱਸਿਆ।

 

Check Also

ਚੋਣ ਕਮਿਸ਼ਨ ਨੇ ਗਿੱਦੜਬਾਹਾ ’ਚ 24 ਪਿੰਡਾਂ ਦੀਆਂ ਪੰਚਾਇਤੀ ਚੋਣਾਂ ਕੀਤੀਆਂ ਰੱਦ

ਸ਼ੋ੍ਰਮਣੀ ਅਕਾਲੀ ਦਲ ਦੀ ਸ਼ਿਕਾਇਤ ’ਤੇ ਚੋਣ ਕਮਿਸ਼ਨ ਨੇ ਲਿਆ ਫੈਸਲਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਦੇ …