28.1 C
Toronto
Sunday, October 5, 2025
spot_img
HomeਕੈਨੇਡਾFrontਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ

ਤਿਹਾੜ ਜੇਲ੍ਹ ’ਚ ਕੇਜਰੀਵਾਲ ਨੂੰ ਮਿਲੇ ਦਿੱਲੀ ਦੇ ਮੰਤਰੀ ਸੌਰਭ ਭਾਰਦਵਾਜ

ਆਬਕਾਰੀ ਨੀਤੀ ਘੁਟਾਲਾ ਮਾਮਲੇ ’ਚ ਕੇਜਰੀਵਾਲ ਹੈ ਜੇਲ੍ਹ ’ਚ ਬੰਦ
ਨਵੀਂ ਦਿੱਲੀ/ਬਿਊਰੋ ਨਿਊਜ਼
ਦਿੱਲੀ ਦੇ ਕੈਬਨਿਟ ਮੰਤਰੀ ਸੌਰਭ ਭਾਰਦਵਾਜ ਨੇ ਅੱਜ ਬੁੱਧਵਾਰ ਨੂੰ ਤਿਹਾੜ ਜੇਲ੍ਹ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਕਰੀਬ 30 ਮਿੰਟ ਮੁਲਾਕਾਤ ਕੀਤੀ। ਮੁਲਾਕਾਤ ਤੋਂ ਬਾਅਦ ਭਾਰਦਵਾਜ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਨੇ ਲੋਕਾਂ ਨੂੰ ਉਨ੍ਹਾਂ ਦੀ ਚਿੰਤਾ ਨਾ ਕਰਨ ਲਈ ਕਿਹਾ ਹੈ। ਕੇਜਰੀਵਾਲ ਨੇ ਕਿਹਾ ਕਿ ਉਹ ਮਜ਼ਬੂਤ ਹਨ ਅਤੇ ਉਹ ਦਿੱਲੀ ਦੇ ਲੋਕਾਂ ਦੇ ਅਸ਼ੀਰਵਾਦ ਨਾਲ ਆਪਣੀ ਲੜਾਈ ਜਾਰੀ ਰੱਖਣਗੇ। ਭਾਰਦਵਾਜ ਨੇ ਦੱਸਿਆ ਉਹਨਾਂ ਦੀ ਕੇਜਰੀਵਾਲ ਨਾਲ ਮੁਲਾਕਾਤ ‘ਮੁਲਾਕਾਤ ਜੰਗਲਾ’ ਵਿੱਚ ਹੋਈ ਹੈ। ਦਿੱਲੀ ਦੇ ਮੰਤਰੀ ਨੇ ਦੱਸਿਆ ਕਿ ਮੈਂ ‘ਮੁਲਾਕਾਤ ਜੰਗਲਾ ਵਿੱਚ ਕੇਜਰੀਵਾਲ ਨਾਲ ਅੱਧਾ ਘੰਟਾ ਮੀਟਿੰਗ ਕੀਤੀ। ਐਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਨੀ ਲਾਂਡਰਿੰਗ ਮਾਮਲੇ ਵਿੱਚ ਲੰਘੀ 21 ਮਾਰਚ ਨੂੰ ਦਿੱਲੀ ਦੇ ਮੁੱਖ ਮੰਤਰੀ ਨੂੰ ਗਿ੍ਰਫਤਾਰ ਕੀਤਾ ਸੀ। ਧਿਆਨ ਰਹੇ ਕਿ ਕੇਜਰੀਵਾਲ ਨੇ ਆਪਣੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ। ਆਮ ਆਦਮੀ ਪਾਰਟੀ ਨੇ ਦਾਅਵਾ ਕੀਤਾ ਹੈ ਕਿ ਕੇਜਰੀਵਾਲ ਜੇਲ੍ਹ ਤੋਂ ਸਰਕਾਰ ਚਲਾਉਂਦੇ ਰਹਿਣਗੇ। ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ‘ਆਪ’ ਆਗੂ ਸੰਦੀਪ ਪਾਠਕ ਨੇ ਲੰਘੀ 15 ਅਪਰੈਲ ਨੂੰ ਤਿਹਾੜ ਜੇਲ੍ਹ ਵਿਖੇ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਸੀ।
RELATED ARTICLES
POPULAR POSTS