11.9 C
Toronto
Saturday, October 18, 2025
spot_img
HomeਕੈਨੇਡਾFrontਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਇਲੈਕਸ਼ਨ ਕਮਿਸ਼ਨ ਨੇ ਪੀਐਮ ਮੋਦੀ ਦੀ ਸਪੀਚ ਦੇ ਖਿਲਾਫ ਜਾਂਚ ਕੀਤੀ ਸ਼ੁਰੂ

ਪੀਐਮ ਨੇ ਕਿਹਾ ਸੀ ਕਿ ਕਾਂਗਰਸ ਸੱਤਾ ’ਚ ਆਈ ਤਾਂ ਲੋਕਾਂ ਦੀ ਜਾਇਦਾਦ ਮੁਸਲਮਾਨਾਂ ’ਚ ਵੰਡ ਦੇਵੇਗੀ
ਨਵੀਂ ਦਿੱਲੀ/ਬਿਊਰੋ ਨਿਊਜ਼
ਚੋਣ ਕਮਿਸ਼ਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਰਾਜਸਥਾਨ ਦੇ ਬਾਂਸਵਾੜਾ ਵਿਚ ਦਿੱਤੇ ਬਿਆਨ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੀਐਮ ਮੋਦੀ ਨੇ ਕਿਹਾ ਸੀ ਕਿ ਜੇਕਰ ਕਾਂਗਰਸ ਸੱਤਾ ਵਿਚ ਆਈ ਤਾਂ ਲੋਕਾਂ ਦੀ ਜਾਇਦਾਦ ਨੂੰ ਮੁਸਲਮਾਨਾਂ ਵਿਚ ਵੰਡ ਦੇਵੇਗੀ।  ਨਾਲ ਹੀ ਪੀਐਮ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੀ ਉਸ ਟਿੱਪਣੀ ਦਾ ਵੀ ਜ਼ਿਕਰ ਕੀਤਾ ਸੀ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਦੇਸ਼ ਦੇ ਸੰਸਥਾਨਾਂ ’ਤੇ ਪਹਿਲਾ ਅਧਿਕਾਰ ਘੱਟ ਗਿਣਤੀਆਂ ਦਾ ਹੈ। ਪੀਐਮ ਦੇ ਇਸ ਬਿਆਨ ਦੇ ਖਿਲਾਫ ਕਾਂਗਰਸ ਅਤੇ ਸੀਪੀਆਈ ਐਮ. ਨੇ ਚੋਣ ਕਮਿਸ਼ਨ ਕੋਲ ਅਲੱਗ-ਅਲੱਗ ਸ਼ਿਕਾਇਤਾਂ ਦਰਜ ਕਰਵਾਈਆਂ ਸਨ। ਕਾਂਗਰਸ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਸੀ ਕਿ ਪੀਐਮ ਮੋਦੀ ਦੇ ‘ਸੰਪਤੀ ਦਾ ਬਟਵਾਰਾ’ ਵਾਲੇ ਬਿਆਨ ’ਤੇ ਐਕਸ਼ਨ ਲਿਆ ਜਾਵੇ।
RELATED ARTICLES
POPULAR POSTS